ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ

Jul 29, 2025 | Breaking, Crime, Latest News, Patiala

ਪਟਿਆਲਾ, 29 ਜੁਲਾਈ 2025 : ਥਾਣਾ ਬਨੂੜ (Banur Police Station) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 137 (2), 96 ਬੀ. ਐਨ. ਐਸ. ਤਹਿਤ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ (Pretend to get married) ਦੇ ਕੇ ਭਜਾ ਕੇ ਲਿਜਾਉਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੌਰਵ ਕੁਮਾਰ ਪੁੱਤਰ ਪ੍ਰਦੀਪ ਸ਼ਰਮਾ ਵਾਸੀ ਸੂਰਤਾ ਸਿੰਘ ਵਾਲਾ ਰੋਡ ਕੋਟ ਖਾਲਸਾ ਅੰਮ੍ਰਿਤਸਰ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ 23-24 ਜੁਲਾਈ 2025 ਦੀ ਦਰਮਿਆਨੀ ਰਾਤ ਨੂੰ ਉਕਤ ਵਿਅਕਤੀ ਉਸਦੀ (ਸਿ਼ਕਾਇਤਕਰਤਾ) ਲੜਕੀ ਜੋ ਕਿ 17 ਸਾਲ 11 ਮਹੀਨਿਆਂ ਦੀ ਹੈ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।