ਨਾਭਾ, 20 ਨਵੰਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ ।
ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ
ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੋਮ ਰਾਜ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਸ਼ਾਮਲ ਹਨ ।
ਪੁਲਸ ਨੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ
ਪੁਲਸ ਮੁਤਾਬਕ ਏ. ਐਸ. ਆਈ. ਗੁਰਮੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਰੇਲਵੇ ਫਾਟਕ ਕਕਰਾਲਾ ਕੋਲ ਮੌਜੂਦ ਸੀ ਤਾਂ ਦੇਖਿਆ ਕਿ ਉਕਤ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿਚ ਖੜ੍ਹਿਆ ਸੀ ਤੇ ਪੁਲਸ ਪਾਰਟੀ ਨੂੰ ਦੇਖ ਕੇ ਕੋਈ ਗੋਲੀਨੁਮਾ ਚੀਜ ਖਾ ਲਈ, ਜਿਸ ਨੇ ਪੁੱਛਣ ਤੇ ਦੱਸਿਆ ਕਿ ਉਹ ਨਸ਼ੇ ਕਾਰਨ ਦਾ ਆਦੀ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।










