Patiala Help Club Logo

ਸੀ. ਬੀ. ਆਈ. ਅਦਾਲਤ ਨੇ ਦਿੱਤਾ ਅਸ਼ਵਨੀ ਕੁਮਾਰ ਦੀ ਪਤਨੀ ਦਾ ਚਾਰ ਦਿਨ ਦਾ ਰਿਮਾਂਡ

Oct 28, 2026 | News

ਮੁਹਾਲੀ, 28 ਅਕਤੂਬਰ 2026 : ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ (Parvinder Jhota) ਦੇ ਕਾਤਲ ਅਸ਼ਵਨੀ ਦੀ ਪਤਨੀ ਦਾ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਚਾਰ ਦਿਨਾਂ ਦਾ ਰਿਮਾਂਡ (Remand) ਦਿੱਤਾ ਗਿਆ ਹੈ ।

ਅਦਾਲਤ ਨੇ ਰਿਮਾਂਡ ਦੇਣ ਤੋਂ ਬਾਅਦ ਭੇਜਿਆ ਪਟਿਆਲਾ ਜੇਲ

ਮਿਲੀ ਜਾਣਕਾਰੀ ਅਨੁਸਾਰ ਅਸ਼ਵਨੀ ਸ਼ਰਮਾ ਦੀ ਪਤਨੀ ਨੀਲਮ ਰਾਣੀ ਜਿਸਦਾ ਰਿਮਾਂਡ ਖਤਮ ਹੋਣ ‘ਤੇ ਜਦੋਂ ਉਸਨੂੰ ਮੋਹਾਲੀ ਵਿਖੇ ਵਿਸ਼ੇਸ਼ ਸੀ. ਬੀ. ਆਈ. ਅਦਾਲਤ (CBI Court) ਵਿਚ ਪੇਸ਼ ਕੀਤਾ ਗਿਆ ਤਾਂ ਅਦਾਲਤ ਵਲੋਂ ਉਸਦਾ ਚਾਰ ਦਿਨਾਂ ਦਾ ਜੁਡੀਸ਼ੀਅਲ ਰਿਮਾਂਡ ਦਿੱਤਾ ਗਿਆ ਅਤੇ ਪਟਿਆਲਾ ਜੇਲ ਭੇਜਣ ਦਾ ਹੁਕਮ ਵੀ ਜਾਰੀ ਕੀਤਾ ਗਿਆ ।

ਤਿੰਨ ਮੁਲਜਮਾਂ ਨੂੰ ਕੀਤਾ ਜਾਵੇਗਾ ਅੱਜ ਪੇਸ਼

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਮਾਮਲੇ ਵਿਚ ਜੁਡੀਸ਼ੀਅਲ ਰਿਮਾਂਡ ਤੇ ਚੱਲ ਰਹੇ ਜਿਨ੍ਹਾਂ ਤਿੰਨ ਮੁਲਜਮਾਂ ਦਾ ਅੱਜ ਰਿਮਾਂਡ ਖਤਮ ਹੋ ਗਿਆ ਹੈ ਨੂੰ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ।

Advertisement

punjab hockey