Patiala Help Club Logo

ਸੀ. ਬੀ. ਆਈ. ਨੇ ਕੀਤੀ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ’ਚ ਛਾਪੇਮਾਰੀ

ਚੰਡੀਗੜ੍ਹ, 7 ਅਕਤੂਬਰ 2026 : ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C. B. I.) ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਫ਼ਤਰ ‘ਤੇ ਛਾਪੇਮਾਰੀ (Raid) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਕਿਸ ਦੇ ਹੁਕਮਾਂ ਤੇ ਹੋ ਰਹੀ ਹੈ ਸੀ. ਬੀ. ਆਈ. ਜਾਂਚ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਵਲੋਂ ਜੋ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਕੋਠੀ ਨੰਬਰ 50 ਸਥਿਤ ਕੈਂਪ ਆਫਿ਼ਸ ਵਿੱਚ ਮੰਗਲਵਾਰ ਸ਼ਾਮ ਨੂੰ ਛਾਪੇਮਾਰੀ ਕੀਤੀ ਗਈ ਹੈ ਇਹ ਛਾਪੇਮਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੇ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੁਹਾਲੀ ਅਤੇ ਸੰਗਰੂਰ ਵਿੱਚ ਵੀ ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਹੇਠ ਸੀ. ਬੀ. ਆਈ. ਦੀਆਂ ਟੀਮਾਂ ਪਹੁੰਚੀਆਂ ।

ਕਿਸ ਕਾਰਨ ਕੀਤੀ ਜਾ ਰਹੀ ਹੈ ਜਾਂਚ

ਪ੍ਰਾਪਤ ਸੂਚਨਾ ਮੁਤਾਬਕ ਸੀ. ਬੀ. ਆਈ. ਦੀ ਜਾਂਚ ਜੋ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਹੁਕਮਾਂ `ਤੇ ਹੋ ਰਹੀ ਹੈ ਦਾ ਮੁੱਖ ਕਾਰਨ ਈ. ਡੀ. ਵੱਲੋਂ ਪੰਜਾਬ ਦੇ ਮੁੱਖ ਮੰਤਰੀ ਆਫਿ਼ਸ ਵਿੱਚ ਟ੍ਰਾਂਸਫਰ-ਪੋਸਟਿੰਗ ਅਤੇ ਸਰਕਾਰੀ ਟੈਂਡਰਾਂ ਸਮੇਤ ਕਈ ਮਾਮਲਿਆਂ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਸਾਹਮਣੇ ਆਇਆ । ਜਿਸ ਵਿੱਚ ਈ. ਡੀ. ਨੇ ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਨੂੰ ਮੁੱਖ ਮੁਲਜ਼ਮ ਬਣਾਇਆ ਸੀ ।

ਪੰਜਾਬ ਪੁਲਸ ਵਲੋਂ ਕੇਸ ਦਰਜ ਨਾ ਕਰਨ ਕਰਕੇ ਈ. ਡੀ. ਲਿਆ ਕੋਰਟ ਦਾ ਸਹਾਰਾ

ਈ. ਡੀ. ਦੀਆਂ 3 ਵਾਰ ਦੀਆਂ ਚਿੱਠੀਆਂ ਤੋਂ ਬਾਅਦ ਵੀ ਪੰਜਾਬ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ ਤਾਂ ਈ. ਡੀ. ਦੀ ਰਿਪੋਰਟ ਦੇ ਹਵਾਲੇ ਨਾਲ ਐਡਵੋਕੇਟ ਨਿਖਿਲ ਸਰਾਫ਼ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉੱਥੇ ਹੀ ਇਸੇ ਮਾਮਲੇ ਦੇ ਖਿ਼ਲਾਫ਼ ਸਰਕਾਰ ਸੁਪਰੀਮ ਕੋਰਟ ਗਈ ਸੀ ਪਰ ਅੱਜ ਹੀ ਇਸ ਦੀ ਜਲਦ ਸੁਣਵਾਈ ਕਰਨ ਦੀ ਮੰਗ ਨੂੰ ਖਾਰਜ ਕਰਦਿਆਂ ਖ਼
ਸੁਪਰੀਮ ਕੋਰਟ ਨੇ ਕੱਲ੍ਹ ਜਾਂ ਪਰਸੋਂ ਇਸ ਦੀ ਸੁਣਵਾਈ ਲਈ ਕਿਹਾ ਸੀ ।

ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਰੇਡ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਚੋਣਾਂ ਕਰਕੇ ਮੈਨੂੰ ਬਦਨਾਮ ਕਰਨਾ ਚਾਹੁੰਦੀ ਹੈ । ਜਨਤਾ ਤੋਂ ਮਿਲ ਰਹੇ ਪਿਆਰ ਨੂੰ ਦੇਖ ਕੇ ਭਾਜਪਾ ਘਬਰਾ ਗਈ ਹੈ । ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੱਲ੍ਹ 5 ਅਕਤੂਬਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਸੀ.ਬੀ.ਆਈ. ਜਾਂਚ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਖਿ਼ਲਾਫ਼ ਐਫ. ਆਈ. ਆਰ. ਦਰਜ ਕਰਕੇ 2 ਮਹੀਨਿਆਂ ਵਿੱਚ ਜਾਂਚ ਰਿਪੋਰਟ ਮੰਗੀ ਸੀ ।

Advertisement