ਨਵੀਂ ਦਿੱਲੀ, 20 ਅਪ੍ਰੈਲ 2026 : ਦਿੱਲੀ ਪੁਲਸ (Delhi Police) ਨੇ ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਖੇਤਰ `ਚ ਇਕ ਮੰਦਰ ਦੇ ਗੇਟ ਕੋਲੋਂ ਇਤਰਾਜ਼ਯੋਗ ਸਮੱਗਰੀ (Objectionable content) ਬਰਾਮਦ ਕੀਤੀ ਹੈ । ਇਸ ਸਬੰਧੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੀ ਦੱਸਿਆ ਪੁਲਸ ਨੇ
ਪੁਲਸ ਅਨੁਸਾਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਦੀ ਇਕ ਟੀਮ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ । ਪੁਲਸ ਨੇ ਮੁਲਜ਼ਮ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ । ਇਲਾਕੇ `ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਰੂਰੀ ਉਪਾਅ ਕੀਤੇ ਗਏ ਹਨ । ਇਸ ਕਾਰਵਾਈ ਦੇ ਪਿੱਛੇ ਕਿੰਨੇ ਵਿਅਕਤੀ ਸ਼ਾਮਲ ਸਨ ਤੇ ਉਨ੍ਹਾਂ ਦਾ ਮੰਤਵ ਕੀ ਸੀ, ਬਾਰੇ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ ।










