Patiala Help Club Logo

ਕੇਂਦਰ ਕਰੇ ਰਾਜੋਆਣਾ ਦੀ ਪਟੀਸ਼ਨ ‘ਤੇ ਹਲਫਨਾਮਾ ਦਾਇਰ : ਸੁਪਰੀਮ ਕੋਰਟ

ਨਵੀਂ ਦਿੱਲੀ, 22 ਅਪ੍ਰੈਲ 2026 : ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਪਟੀਸ਼ਨ ਤੇ ਦੋ ਹਫਤਿਆਂ ਅੰਦਰ ਹਲਫਨਾਮਾ ਦਾਇਰ (Affidavit filed) ਕਰਨ ਲਈ ਆਖਿਆ ਹੈ ।

ਰਾਜੋਆਣਾ ਦੀ ਦਾਇਰ ਪਟੀਸ਼ਨ ਵਿਚ ਕੀ ਆਖਿਆ ਗਿਆ ਹੈ

ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਜੋ ਅੱਜ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਦੇ ਕਤਲ ਕਾਂਡ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਪਟੀਸ਼ਨ `ਤੇ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰੇ ਦੇ ਮਾਮਲੇ ਵਿਚ ਰਾਜੋਆਣਾ ਨੇ ਰਹਿਮ ਦੀ ਅਪੀਲ `ਤੇ ਫੈਸਲੇ ਵਿੱਚ ਦੇਰੀ ਹੋਣ ਕਾਰਨ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ ।

ਕੀ ਆਖਿਆ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ

ਸੁਪਰੀਮ ਕੋਰਟ ਵਿਚ ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਵਿਜੇ ਬਿਸ਼ਨੋਈ ਦੇ ਬੈਂਚ ਨੇ ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੂੰ ਹੁਣ ਤੱਕ ਆਪਣਾ ਜਵਾਬੀ ਹਲਫ਼ਨਾਮਾ ਦਾਇਰ ਨਾ ਕੀਤੇ ਜਾਣ ਬਾਰੇ ਪੁੱਛਿਆ ਤਾਂ ਵਕੀਲ ਨੇ ਕਿਹਾ ਕਿ ਉਹ ਅਦਾਲਤ ਦੇ ਸਾਹਮਣੇ ਕੁਝ ਦਸਤਾਵੇਜ਼ ਸੀਲਬੰਦ ਲਿਫ਼ਾਫ਼ੇ ਵਿੱਚ ਰੱਖਣਾ ਚਾਹੁੰਦੇ ਹਨ । ਜਿਸ ਤੇ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਤੁਸੀਂ ਆਪਣਾ ਹਲਫ਼ਨਾਮਾ ਦਾਇਰ ਕਰੋ ਨਹੀਂ ਤਾਂ ਉਸ (ਰਾਜੋਆਣਾ) ਦੇ ਦੋਸ਼ਾਂ ਦਾ ਖੰਡਨ ਨਹੀਂ ਹੋਵੇਗਾ ਤੇ ਜੋ ਵੀ ਕਹਿਣਾ ਚਾਹੁੰਦੇ ਹੋ ਹਲਫ਼ਨਾਮੇ ਰਾਹੀਂ ਹੀ ਕਿਹਾ ਜਾਵੇ ।

ਕੀ ਆਖਿਆ ਰਾਜੋਆਣਾ ਵਲੋਂ ਪੇਸ਼ ਹੋਏ ਵਕੀਲ ਨੇ

ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਰਚ 2012 ਵਿੱਚ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਅਜੇ ਵੀ ਪੈਂਡਿੰਗ ਹੈ । ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ 2023 ਵਿੱਚ ਕਿਹਾ ਸੀ ਕਿ ਅਧਿਕਾਰੀਆਂ ਨੂੰ ਇਸ `ਤੇ ਫੈਸਲਾ ਲੈਣਾ ਚਾਹੀਦਾ ਹੈ ।

ਰੋਹਤਗੀ ਨੇ ਪਿਛਲੇ ਸਾਲ 24 ਸਤੰਬਰ ਦੇ ਹੁਕਮਾਂ ਦਾ ਹਵਾਲਾ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਮਾਮਲੇ ਵਿੱਚ ਹੋਰ ਕੋਈ ਮੁਲਤਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਦਾਲਤ ਨੇ ਕੇਂਦਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੰਦਿਆਂ ਸਪੱਸ਼ਟ ਕੀਤਾ ਕਿ ਇਸ ਤੋਂ ਬਾਅਦ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ । ਇਸ ਤੋਂ ਪਹਿਲਾਂ ਕੇਂਦਰ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਰਹਿਮ ਦੀ ਅਪੀਲ ਵਿਚਾਰ ਅਧੀਨ ਹੈ ।

Advertisement