ਅੰਮ੍ਰਿਤਸਰ, 15 ਮਈ 2026 : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ (Member of Parliament) ਅੰਮ੍ਰਿਤਪਾਲ ਸਿੰਘ ਤੇ ਅਜਨਾਲਾ ਮਾਮਲੇ ਵਿਚ ਦੋਸ਼ ਅਦਾਲਤ ਵਲੋਂ ਤੈਅ (Charges fixed by court) ਕਰ ਦਿੱਤੇ ਗਏ ਹਨ ।
ਕੀ ਹੋਇਆ ਪੇਸ਼ੀ ਦੌਰਾਨ
ਮਿਲੀ ਜਾਣਕਾਰੀ ਮੁਤਾਬਕ ਖਡੂਰ ਸਾਹਿਬ (Khadoor Sahib) ਤੋਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜੋ ਅੱਜ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ੀ ਹੋਈ ਦੌਰਾਨ ਅੰਮ੍ਰਿਤਸਰ ਅਦਾਲਤ ਦੇ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਵਿਰੁੱਧ ਫਰਵਰੀ 2023 ਵਿੱਚ ਅਜਨਾਲਾ ਪੁਲਸ ਥਾਣੇ ’ਤੇ ਹੋਏ ਹਮਲੇ ਦੇ ਸਬੰਧ ਵਿੱਚ ਦੋਸ਼ ਚਾਰਜ ਤੈਅ ਕੀਤੇ ਹਨ ।
ਅੰਮ੍ਰਿਤਪਾਲ ਵਿਰੁੱਧ ਕਿਹੜੀਆਂ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਹਨ
ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਆਮਰਜ਼ ਐਕਟ ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਹਟਾ ਦਿੱਤੀਆਂ ਹਨ ਕਿਉਂਕਿ ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਨੇ ਦਲੀਲ ਦਿੱਤੀ ਸੀ ਕਿ ਮੁਲਜ਼ਮ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਸੀ । ਮਿਲੀ ਜਾਣਕਾਰੀ ਮੁਤਾਬਿਕ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ ਜਿਨਾਂ ਵਿੱਚ ਕਤਲ ਦੀ ਕੋਸ਼ਿਸ਼ ਗੰਭੀਰ ਸੱਟਾ ਪਹੁੰਚਾਣਾ ਸਰਕਾਰੀ ਕਰਮਚਾਰੀ ਨੂੰ ਡਿਊਟੀ ਕਰਨ ਤੋਂ ਰੋਕਣਾ ਅਪਰਾਧਿਕ ਸਾਜਿਸ਼ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਣਾ ਅਤੇ ਗੈਰ ਕਾਨੂੰਨੀ ਭੀੜ ਦੀ ਅਗਵਾਈ ਕਰਦੇ ਹੋਏ ਜਾਨੋ ਮਾਰਨ ਦੀਆਂ ਧਮਕੀਆਂ ਦੇਣਾ ਸ਼ਾਮਿਲ ਹੈ ।








