Patiala Help Club Logo

ਪੰਜਾਬ ਵਿਚ 1 ਅਪੈ੍ਲ ਤੋਂ ਲਾਗੂ ਹੋਣਗੀਆਂ ਸਸਤੀ ਬਿਜਲੀ ਦਰਾਂ

ਚੰਡੀਗੜ੍ਹ, 6 ਮਾਰਚ 2026 : ਪੰਜਾਬ ਦੇ ਬਿਜਲੀ ਖਪਤਕਾਰਾਂ (Electricity consumers) ਨੂੰ ਪਹਿਲਾਂ ਨਾਲੋਂ ਹੋਰ ਸਸਤੀਆਂ ਦਰਾਂ ਤੇ ਬਿਜਲੀ ਸਪਲਾਈ ਦੇਣ ਲਈ ਨਵੀਆਂ ਦਰਾਂ (New rates) 1 ਅਪੈ੍ਲ ਤੋਂ ਲਾਗੂ ਹੋਣ ਜਾ ਰਹੀਆਂ ਹਨ ।

ਕੀ ਦਰਾਂ ਲਾਗੂ ਕੀਤੀਆਂ ਜਾ ਰਹੀਆਂ ਹਨ

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬਿਜਲੀ ਦੀਆਂ ਦਰਾਂ (ਇਲੈਕਟ੍ਰੀਸਿਟੀ ਰੇਟ) ਵਿੱਚ ਰਿਕਾਰਡ 1.5 ਰੁਪਏ ਪ੍ਰਤੀ ਯੂਨਿਟ ਦੀ ਕਮੀ ਕੀਤੀ ਗਈ ਹੈ । ਜਿਸਦੇ ਚਲਦਿਆਂ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ । ਇਸੇ ਤਰ੍ਹਾਂ ਵਪਾਰਕ ਦੁਕਾਨਾਂ/ਯੂਨਿਟਾਂ ਲਈ ਬਿਜਲੀ ਦੀਆਂ ਦਰਾਂ ਵਿੱਚ 79 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ । ਉਦਯੋਗਿਕ ਇਕਾਈਆਂ ਲਈ ਬਿਜਲੀ ਦੀਆਂ ਦਰਾਂ ਵਿੱਚ 74 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ ਅਤੇ ਈ. ਵੀ. ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦੀਆਂ ਦਰਾਂ ਵਿੱਚ 5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ । ਇਹ ਦਰਾਂ ਦੇਸ਼ ਵਿੱਚ ਸਭ ਤੋਂ ਘੱਟ ਹਨ ।

ਕੀ ਆਖਿਆ ਗਿਆ ਹੈ ਨਵੇਂ ਟੈਰਿਫ ਆਡਰ ਵਿਚ

ਨਵੇਂ ਟੈਰਿਫ ਆਰਡਰ ਵਿੱਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੀ. ਐਸ. ਪੀ. ਸੀ. ਐਲ. ਪਹਿਲੀ ਵਾਰ ਇੱਕ ਕੁਸ਼ਲ ਅਤੇ ਲਾਭਕਾਰੀ ਕੰਪਨੀ ਬਣ ਗਈ ਹੈ। ਪੀ. ਐਸ. ਪੀ. ਸੀ. ਐਲ. ਨੂੰ ਵਿੱਤੀ ਸਾਲ 2024-25 ਵਿੱਚ ਏ+ ਰੇਟਿੰਗ ਅਤੇ 2634 ਕਰੋੜ ਦਾ ਮੁਨਾਫਾ ਹੋਇਆ ਹੈ, ਜੋ ਕਿ ਮਾਨ ਸਰਕਾਰ ਦੇ ਯਤਨਾਂ ਦਾ ਨਤੀਜਾ ਹੈ ।

Advertisement