Patiala Help Club Logo

ਮੁੱਖ ਮੰਤਰੀ ਭਗਵੰਤ ਮਾਨ ਨੇ ਵਾਇਰਲ ਵੀਡੀਓ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ, 16 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਵਾਇਰਲ ਵੀਡੀਓ (Viral video) ਸਿਰੇ ਤੋਂ ਨਕਾਰ ਦਿੱਤੇ ਜਾਣ ਦਾ ਇਕ ਸਮਾਚਾਰ ਪ੍ਰਾਪਤ ਹੋਇਆ ਹੈ ।

ਬਦਨਾਮ ਕਰਨ ਲਈ ਅਪਣਾਏ ਜਾ ਰਹੇ ਹਨ ਅਜਿਹੇ ਹਥਕੰਡੇ : ਮੁੱਖ ਮੰਤਰੀ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵਾਇਰਲ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਮੈਨੂੰ ਬਦਨਾਮ ਕਰਨ ਲਈ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ । ਉਨ੍ਹਾਂ ਆਖਿਆ ਹੈ ਕਿ ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਤੇ ਮੈਂ ਸੁਪਨੇ ’ਚ ਵੀ ਅਜਿਹਾ ਨਹੀਂ ਸੋਚ ਸਕਦਾ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਕੋਈ ਵੀ ਸੋਚ ਵੀ ਨਹੀਂ ਸਕਦਾ । ਉਨ੍ਹਾਂ ਕਿਹਾ ਕਿ ਮੈਂ ਪੰਜਾਬ ਲਈ ਦਿਨ ਰਾਤ ਕੰਮ ਕਰ ਰਿਹਾ ਹਾਂ ਤੇ ਅੱਗੇ ਵੀ ਪੰਜਾਬ ਦੇ ਹਿੱਤ ’ਚ ਫ਼ੈਸਲੇ ਲੈਂਦਾ ਰਹਾਂਗਾ ।

ਵੀਡੀਓ ’ਚ ਦਿੱਸ ਰਿਹਾ ਸ਼ਖ਼ਸ ਮੈਂ ਨਹੀਂ ਹਾਂ

ਉਨ੍ਹਾਂ ਕਿਹਾ ਕਿ ਪਹਿਲਾਂ ਕਹਿੰਦੇ ਸੀ ਕਿ ਬੇਅਦਬੀ ਖਿ਼ਲਾਫ਼ ਕਾਨੂੰਨ ਕਿਉਂ ਨਹੀਂ ਬਣਾਉਂਦੇ ਤੇ ਜਦੋਂ ਕਾਨੂੰਨ ਬਣਾ ਦਿੱਤਾ ਤਾਂ ਹੁਣ ਇਸ ਦਾ ਵਿਰੋਧ ਕਰ ਰਹੇ ਹਨ ਤੇ ਮੇਰੇ ਖ਼ਿਲਾਫ਼ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਬੈਠੇ ਰਾਜਨੀਤਕ ਕਾਰਵਾਈਆਂ ਕਰ ਰਹੇ ਹਨ ਤੇ ਰਾਜਨੀਤਕ ਆਕਾਵਾਂ ਦੇ ਕਹਿਣ ’ਤੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਵੀਡੀਓ ’ਚ ਦਿੱਸ ਰਿਹਾ ਸ਼ਖ਼ਸ ਮੈਂ ਨਹੀਂ ਹਾਂ, ਮੇਰਾ ਕੱਦ ਕਾਠ ਉਸ ਨਾਲ ਮੇਲ ਨਹੀਂ ਖਾਂਦਾ ।

Advertisement