ਚਾਰ ਦਿਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਢੀ ਜਾਵੇਗੀ ਸ਼ੁਕਰਾਨਾ ਯਾਤਰਾ

ਚੰਡੀਗੜ, 5 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ 6 ਤੋਂ ਲੈ ਕੇ 9 ਮਈ ਤੱਕ ਇਕ ਸ਼ੁਕਰਾਨਾ ਯਾਤਰਾ (Shukrana Yatra) ਦਾ ਆਯੋਜਨ ਕੀਤੇ ਜਾਣ ਦਾ ਸਮਾਚਾਰ ਹੈ ।

ਕਿਊਂ ਕੱਢੀ ਰਹੀ ਹੈ ਇਹ ਸ਼ੁਕਰਾਨਾ ਯਾਤਰਾ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਜੋ ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਦਾ ਉਦੇਸ਼ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੇ ਲਾਗੂ ਹੋਣ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ੁਕਰਾਨੇ ਵਜੋਂ ਹੈ । ਦੱਸਣਯੋਗ ਹੈ ਕਿ ਇਹ ਯਾਤਰਾ 6 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਵੇਗੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸ੍ਰੀ ਦੁਖ ਨਿਵਾਰਨ ਸਾਹਿਬ ਸਮੇਤ ਵੱਖ-ਵੱਖ ਪ੍ਰਮੁੱਖ ਧਾਰਮਿਕ ਸਥਾਨਾਂ ਵਿੱਚੋਂ ਲੰਘੇਗੀ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ ।

ਕੀ ਦੱਸਿਆ ਵਿਧਾਇਕ ਨੇ

ਵਿਧਾਨ ਸਭਾ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਪਹੁੰਚਣ ‘ਤੇ ਸੰਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਇਸ ਇਤਿਹਾਸਕ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਹਿੱਸਾ ਲੈਣਗੇ । ਇਹ ਯਾਤਰਾ 9 ਮਈ ਨੂੰ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ । ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ । ਇਸ ਸਮਾਰੋਹ ਦੌਰਾਨ ਮੁੱਖ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ।