Patiala Help Club Logo

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਤੋਂ ਕੀਤੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ

ਚੰਡੀਗੜ੍ਹ, 16 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (Sri Kartarpur Sahib Corridor) ਮੁੜ ਖੋਲ੍ਹਣ ਦੀ ਮੰਗ ਕੀਤੀ ਗਈ ਹੈ ।

ਕਦੋਂ ਖੋਲ੍ਹਣ ਦੀ ਮੰਗ ਕੀਤੀ ਗਈ ਹੈ ਮੁੱਖ ਮੰਤਰੀ ਵਲੋਂ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਸੋ਼ਸ਼ਲ ਮੀਡੀਆ ਪਲੇਟਫਾਰਮ ਤੇ ਇੱਕ ਪੋਸਟ ਪਾ ਕੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋੋਦੀ ਤੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਗਈ ਹੈ ਇਹ ਮੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਉਨ੍ਹਾਂ ਗੁਰਦੁਆਰਿਆਂ ਨੂੰ ਦੁਬਾਰਾ ਖੋਲ੍ਹਣ ਲਈ ਅਰਦਾਸ ਕਰਦੀ ਹੈ ਜਿੱਥੋਂ ਉਹ ਦੇਸ਼ ਦੀ ਵੰਡ ਤੋਂ ਬਾਅਦ ਵੱਖ ਹੋ ਗਏ ਸਨ ।

ਪੰਜਾਬ ਸਰਕਾਰ ਨੇ ਲਾਂਘਾ ਖੋਲ੍ਹਣ ਦੇ ਸਮਰਥਨ ਵਿਚ ਵਿਧਾਨ ਸਭਾ ਵਿਚ ਮਤਾ ਪਾਸ

ਪ੍ਰਾਪਤ ਸੂਚਨਾ ਮੁਤਾਬਕ ਪੰਜਾਬ ਸਰਕਾਰ (Government of Punjab) ਵਲੋਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਲਾਂਘਾ ਦੁਬਾਰਾ ਖੋਲ੍ਹਣ ਦੇ ਸਮਰਥਨ ਵਿੱਚ ਇੱਕ ਮਤਾ ਵੀ ਪਾਸ ਕੀਤਾ ਗਿਆ ਹੈ । ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਜਲਦੀ ਹੀ ਲਾਂਘਾ ਦੁਬਾਰਾ ਖੋਲ੍ਹਣ ਦਾ ਐਲਾਨ ਕਰਨਗੇ । ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਸੰਗਤ ਲਈ ਵਿਸ਼ੇਸ਼ ਮਹੱਤਵ ਰੱਖੇਗਾ ।

Advertisement

punjab hockey
Meeting