Patiala Help Club Logo

ਮੁੱਖ ਮੰਤਰੀ ਮਾਨ ਨੇ ਕੀਤੀ ਚੈਂਪੀਅਨਸਿ਼ਪ ਵਿਚ ਹਿੱਸਾ ਲੈ ਰਹੇ ਖਿਡਾਰੀਆਂ ਨਾਲ ਮੁਲਾਕਾਤ

ਜਲੰਧਰ, 29 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਬੀਤੀ ਰਾਤ ਏਸ਼ੀਆਈ ਹਾਕੀ ਚੈਂਪੀਅਨਸਿ਼ਪ ਵਿਚ ਹਿੱਸਾ ਲੈ ਰਹੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ ।

ਕਿਹੜੇ-ਕਿਹੜੇ ਦੇੇਸ਼ਾਂ ਦੀ ਟੀਮਾਂ ਨੇ ਕੀਤੀ ਸ਼ਮੂਲੀਅਤ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਜੋ ਬੀਤੇ ਦਿਨੀਂ ਏਸ਼ੀਆਈ ਹਾਕੀ ਚੈਂਪੀਅਨਜ਼ ਟ੍ਰਾਫ਼ੀ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਦੇ ਖਿਡਾਰੀਆਂ ਲਈ ਜਲੰਧਰ ਸਥਿਤ ਆਪਣੀ ਰਿਹਾਇਸ਼ ਵਿਖੇ ਰਾਤ ਦੇ ਖਾਣੇ ਦਾ ਪ੍ਰਬੰਧ ਕਰਨ ਦੌਰਾਨ ਸ਼ਮੂਲੀਅਤ ਕੀਤੀ ਗਈ ਵਿਚ ਭਾਰਤ, ਮਲੇਸ਼ੀਆ, ਚੀਨ, ਜਾਪਾਨ, ਦੱਖਣੀ ਕੋਰੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਦੇ ਖਿਡਾਰੀਆਂ, ਕੋਚਾਂ, ਹਾਕੀ ਇੰਡੀਆ ਦੇ ਨੁਮਾਇੰਦੇ ਮੌਜੂਦ ਸਨ ।

ਭਗਵੰਤ ਮਾਨ ਨੇ ਕੀਤੀ ਖੇਡ ਭਾਵਨਾ ਦੀ ਸ਼ਲਾਘਾ

ਮੁੱਖ ਮੰਤਰੀ ਨੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ । ਖਿਡਾਰੀਆਂ ਦੀਆਂ ਖੁਰਾਕੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਮੈਨਿਊ ਤਿਆਰ ਕੀਤਾ ਗਿਆ ਸੀ । ਮਾਨ ਨੇ ਸਾਬਕਾ ਓਲੰਪੀਅਨਾਂ ਨਾਲ ਭਾਰਤੀ ਹਾਕੀ ਦੇ ਸੁਨਹਿਰੀ ਇਤਿਹਾਸ ਅਤੇ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ ।

ਆਪਣੇ ਘਰ ਵਿੱਚ ਖੇਡਣ ਦਾ ਅਨੁਭਵ ਵੱਖਰਾ ਹੁੰਦਾ ਹੈ : ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਪੰਜਾਬ ਲਈ ਏਸੀ਼ਆਈ ਪੱਧਰ ਦੇ ਇਸ ਵੱਡੇ ਟੂਰਨਾਮੈਂਟ (Tournament) ਦੀ ਮੇਜ਼ਬਾਨੀ ਮਾਣ ਵਾਲੀ ਗੱਲ ਹੈ । ਉਨ੍ਹਾਂ ਭਾਰਤੀ ਟੀਮ ਨੂੰ ਬੰਗਲਾਦੇਸ਼ ਵਿਰੁੱਧ ਮੈਚ ਲਈ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਘਰ ਵਿੱਚ ਖੇਡਣ ਦਾ ਅਨੁਭਵ ਵੱਖਰਾ ਹੁੰਦਾ ਹੈ । ਉਨ੍ਹਾਂ ਪੰਜਾਬ ਵਿੱਚ ਵਿਸ਼ਵ ਕੱਪ ਕਰਵਾਉਣ ਲਈ ਵੀ ਯਤਨ ਕਰਨ ਦੀ ਗੱਲ ਕਹੀ । ਇਸ ਮੌਕੇ ਭਾਰਤੀ ਹਾਕੀ ਟੀਮ ਨੇ ਮੁੱਖ ਮੰਤਰੀ ਨੂੰ ਖਿਡਾਰੀਆਂ ਦੇ ਦਸਤਖ਼ਤਾਂ ਵਾਲੀ ਜਰਸੀ ਅਤੇ ਹਾਕੀ ਸਟਿੱਕ ਭੇਟ ਕਰਕੇ ਧੰਨਵਾਦ ਕੀਤਾ । ਟੀਮ ਪ੍ਰਬੰਧਕਾਂ ਨੇ ਪੰਜਾਬ ਸਰਕਾਰ (Government of Punjab) ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ । ਸਮਾਗਮ ਦੌਰਾਨ ਮਾਨ ਨੇ ਉਮੀਦ ਜਤਾਈ ਕਿ ਇਹ ਟੂਰਨਾਮੈਂਟ ਏਸ਼ਿਆਈ ਦੇਸ਼ਾਂ ਵਿਚਾਲੇ ਆਪਸੀ ਸਬੰਧਾਂ ਅਤੇ ਖੇਡ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ ।

Advertisement

punjab hockey