ਚੰਡੀਗੜ੍ਹ, 23 ਅਕਤੂਬਰ 2026 : ਪੰਜਾਬ ਵਿਧਚਨ ਸਭਾ (Punjab Legislative Assembly) ਦੇ ਰਹਿੰਦੇ ਸੈਸ਼ਨ ਲਈ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸਦਨ ਤੋਂ ਮੁਅੱਤਲ (Suspended) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਕੀ ਕਾਰਨ ਰਿਹਾ ਖਹਿਰਾ ਨੂੰ ਸਦਨ ਤੋਂ ਮੁਅੱਤਲ ਕਰਨ ਦਾ
ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Singh Khaira) ਨੂੰ ਜੋ ਅੱਜ ਪੰਜਾਬ ਵਿਧਾਨ ਸਭਾ ਦੇ ਰਹਿੰਦੇ ਸੈਸ਼ਨ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਦਾ ਮੁੱਖ ਕਾਰਨ ਸੁਖਪਾਲ ਸਿੰਘ ਖਹਿਰਾ ਵਲੋਂ ਚੇਅਰ ਖਿ਼ਲਾਫ਼ ਭੱਦੀ ਸ਼ਬਦਾਵਲੀ ਵਰਤਣ ਅਤੇ ਚੇਅਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਇਲਜ਼ਾਮ ਹੈ । ਦੱਸਣਯੋਗ ਹੈ ਕਿ ਖਹਿਰਾ ਖ਼ਿਲਾਫ਼ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿਚ ਮਤਾ ਪੇਸ਼ ਕੀਤਾ ।
ਕੀ ਆਖਿਆ ਗਿਆ ਮਤਾ ਪੇਸ਼ ਕਰਦਿਆਂ ਚੀਮਾ ਵਲੋਂ
ਪ੍ਰਾਪਤ ਸੂਚਨਾ ਮੁਤਾਬਕ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਦਨ ਦੇ ਵਿਚਕਾਰ ਆ ਕੇ ਚੇਅਰਪਰਸਨ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ । ਉਨ੍ਹਾਂ ਨੇ ਮਜ਼ਦੂਰਾਂ ਨੂੰ ਬੰਧੂਆ ਮਜ਼ਦੂਰ ਕਹਿ ਕੇ ਉਨ੍ਹਾਂ ਦਾ ਅਪਮਾਨ ਕੀਤਾ, ਇਸ ਲਈ ਉਨ੍ਹਾਂ ਨੂੰ ਬਾਕੀ ਸੈਸ਼ਨ ਲਈ ਬਰਖਾਸਤ ਕਰ ਦੇਣਾ ਚਾਹੀਦਾ ਹੈ । ਵਿੱਤ ਮੰਤਰੀ ਹਰਪਾਲ ਸਿੰਘ ਪੇਸ਼ ਕੀਤੇ ਗਏ ਮਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਸਮਰਥਨ ਕੀਤਾ ਗਿਆ । ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੌਜੂਦ ਸਾਰੇ ਵਿਧਾਇਕ ਦੀ ਸਹਿਮਤ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਰਹਿੰਦੇ ਸਦਨ ਲਈ ਮੁਅੱਤਲ ਕਰ ਦਿੱਤਾ ।








