ਅੰਮ੍ਰਿਤਸਰ, 14 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਕਾਊਂਟਰ ਇੰਟੈਲੀਜੈਂਸ ਵਲੋਂ ਸਰਹਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ ।
ਕੀ ਬਰਾਮਦ ਕੀਤਾ ਗਿਆ ਹੈ ਨਸ਼ਾ ਤਸਕਰਾਂ ਕੋਲੋਂ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਜੋ ਕਾਊਂਟਰ ਇੰਟੈਲੀਜੈਂਸ (Counterintelligence) ਵਲੋਂ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਸਫ਼ ਕਰਦਿਆਂ ਦੋ ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਹੈ ਦੇ ਕੋਲੋਂ 30 ਕਿਲੋ ਹੈਰਾਇਨ ਵੀ ਬਰਾਮਦ ਕੀਤੀ ਗਈ ਹੈ । ਦੱਸਣਯੋਗ ਹੈ ਕਿ ਪਹਿਲਾਂ ਵੀ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਲੋਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨਾਲ ਮਿਲ ਕੇ ਕਈ ਨਸ਼ਾ ਤਸਕਰਾਂ ਦੇ ਗਿਰੋਹਾਂ ਨੂੰ ਪਕੜਿਆ ਜਾ ਚੁੱਕਿਆ ਹੈ।
ਕੀ ਸਾਹਮਣੇ ਆਇਆ ਹੈ ਸ਼ੁਰੂਆਤੀ ਜਾਂਚ ਵਿਚ
ਕਾਊਂਟਰ ਇੰਟੈਲੀਜੈਂਸ ਵਲੋਂ ਪਕੜੇ ਗਏ ਦੋਹਾਂ ਵਿਅਕਤੀਆਂ ਤੋਂ ਕੀਤੀ ਗਈ ਮੁੱਢਲੀ ਪੜਤਾਲ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਸਰਹੱਦ ਪਾਰ ਦੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ `ਤੇ ਕੰਮ ਕਰ ਰਹੇ ਸਨ । ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਇਕੱਠੀਆਂ ਕਰਨ ਅਤੇ ਪੂਰੇ ਪੰਜਾਬ ਵਿੱਚ ਦੂਜੀਆਂ ਧਿਰਾਂ ਨੂੰ ਸਪਲਾਈ ਕਰਨ ਵਿੱਚ ਸ਼ਾਮਲ ਸਨ ।
ਦੋਹਾਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਅੰਮ੍ਰਿਤਸਰ) ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਐਫ. ਆਈ. ਆਰ. ਦਰਜ (FIR registered) ਕੀਤੀ ਗਈ ਹੈ । ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਿਸ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ ।








