Patiala Help Club Logo

ਕਾਊਂਟਰ ਇੰਟੈਲੀਜੈਂਸ ਦੇ ਏ. ਐੱਸ. ਆਈ. ਦਾ ਗੋਲੀਆਂ ਮਾਰ ਕੇ ਕਰ ਦਿੱਤਾ ਕਤਲ

ਤਰਨਤਾਰਨ, 12 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਨੌਸ਼ਹਿਰਾ ਪੰਨੂਆਂ ਰੋਡ ਵਿਖੇ ਬੀਤੀ ਸ਼ਾਮ ਅਣਪਛਾਤੇ ਵਿਅਕਤੀਆਂ ਵਲੋਂ ਏ. ਐਸ. ਆਈ. ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ।

ਕੌਣ ਹੈੈ ਇਹ ਏ. ਐਸ. ਆਈ.

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਜਿਲੇ ਦੇ ਨੌਸ਼ਹਿਰਾ ਪੰਨੂਆਂ ਤੋਂ ਲੌਹਕਾ ਰੋਡ `ਤੇ ਬੀਤੇ ਦਿਨੀਂ ਐਤਵਾਰ ਸ਼ਾਮ ਕਰੀਬ 6.30 ਵਜੇ ਜੋ ਅਣਪਛਾਤੇ ਹਮਲਾਵਰਾਂ ਵੱਲੋਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਿਖੇ ਤਾਇਨਾਤ ਏ. ਐੱਸ. ਆਈ. (ASI) ਦਾ ਗੋਲੀਬਾਰੀ ਕਰਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਇਕਬਾਲ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਦੇ ਤੌਰ ‘ਤੇ ਹੋਈ ਹੈ ।

ਹਮਲਾਵਰਾਂ ਦਾ ਮੋਟਰਸਾਈਕਲ ਲਿਆ ਕਬਜੇੇ ਵਿਚ

ਪ੍ਰਾਪਤ ਸੂਚਨਾ ਮੁਤਾਬਕ ਜਿਸ ਸਮੇਂ ਅਣਪਛਾਤੇ ਵਿਅਕਤੀਆਂ (Unidentified individuals) ਵਲੋ ਹਮਲਾ ਕੀਤਾ ਗਿਆ ਏ. ਐਸ. ਆਈ. ਇਕਬਾਲ ਸਿੰਘ ਲਿੰਕ ਰੋਡ `ਤੇ ਜਾ ਰਹੇ ਸਨ, ਜਿਸ ‘ਤੇ ਗੰਭੀਰ ਜ਼ਖ਼ਮੀ ਹਾਲਤ `ਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ । ਵਾਰਦਾਤ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਆਪਣਾ ਮੋਟਰਸਾਈਕਲ ਪਿੰਡ ਲੌਹਕਾ ਵਿਖੇ ਸੜਕ ਕਿਨਾਰੇ ਸੁੱਟ ਕੇ ਫਰਾਰ ਹੋ ਗਏ, ਜਿਸ ਨੂੰ ਪੁਲਸ ਨੇ ਕਬਜ਼ੇ `ਚ ਲੈ ਲਿਆ ਹੈ ।

ਪੁਲਸ ਨੇ ਕਰ ਦਿੱਤੀ ਹੈ ਕਾਰਵਾਈ ਸ਼ੁਰੂ

ਉਕਤ ਵਾਪਰੇ ਗੋਲੀਬਾਰੀ (Firing) ਘਟਨਾਕ੍ਰਮ ਸਬੰਧੀ ਮੌਕੇ ‘ਤੇ ਜਾਇਜ਼ਾ ਲੈਣ ਪਹੁੰਚੇ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਤੇ ਐਸ. ਐਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Advertisement