Patiala Help Club Logo

ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਫਿਰੋਜ਼ਪੁਰ, 26 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੀ ਪੁਲਸ ਟੀਮ ਵਲੋਂ ਕਾਊਂਟਰ ਇੰਟੈਲੀਜੈਂਸ ਦੇ ਇਕ ਇੰਸਪੈਕਟਰ ਨੂੰ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ ।

ਕੌਣ ਹੈ ਇਹ ਇੰਸਪੈਕਟਰ

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪਰ ਦੀ ਪੁਲਸ ਪਾਰਟੀ ਵਲੋਂ ਮੋਗਾ ਰੋਡ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਜੋ ਇਕ ਕਾਰ ਦੀ ਲਈ ਗਈ ਤਲਾਸ਼ੀ ਦੌਰਾਨ ਕਾਰ ਚਲਾ ਰਹੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ (Counter-Intelligence Inspector) ਤੋਂ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਕੀਤੀ ਹੈ ਵਿਚ ਇੰਸਪੈਕਟਰ ਦੀ ਪਛਾਣ ਬਲਦੇਵ ਸਿੰਘ ਦੇ ਤੌਰ ਤੇ ਹੋਈ ਹੈ ।

ਕੀ ਕੀ ਕੀਤਾ ਗਿਆ ਹੈ ਬਰਾਮਦ

ਪ੍ਰਾਪਤ ਸੂਚਨਾ ਮੁਤਾਬਕ ਪੰਜਾਬ ਪੁਲਸ ਵਲੋਂ ਚੈਕਿੰਗ ਦੌਰਾਨ ਜੋ ਕਾਰ ਵਿਚੋਂ ਨਸ਼ੀਲੇ ਪਦਾਰਥ (Narcotic substances) ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ ਵਿਚ 3 ਕਿਲੋ 350 ਗ੍ਰਾਮ ਹੈਰੋਇਨ ਅਤੇ 6 ਨਜਾਇਜ਼ ਪਿਸਤੌਲਾਂ ਅਤੇ 6 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ । ਦੱਸਣਯੋਗ ਹੈ ਕਿ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਇਕ ਵਿਸ਼ੇਸ਼ ਗੱਡੀ ਰਾਹੀਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਅਸਲਾ ਲਿਜਾਇਆ ਜਾ ਰਿਹਾ ਹੈ ।

ਕੀ ਜਾਣਕਾਰੀ ਦਿੱਤੀ ਐਸ. ਐਸ. ਪੀ. ਨੇ

ਫਿਰੋਜਪੁਰ ਦੇ ਐਸ. ਐਸ. ਪੀ. ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਦੇ ਜਿਸ ਇੰਸਪੈਕਟਰ ਕੋਲੋਂ ਉਪਰੋਕਤ ਸਮੱਗਰੀ ਵਿਚ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ ਦਾ ਇਸਤੇਮਾਲ ਅੰਤਰਰਾਸ਼ਟਰੀ ਨੈਟਵਰਕ ਨਾਲ ਰਾਬਤਾ ਕਾਇਮ ਕਰਨ ਲਈ ਕੀਤੇ ਜਾਣ ਦਾ ਅੰਦਾਜ਼ਾ ਹੈ । ਉਨ੍ਹਾਂ ਦੱਸਿਆ ਕਿ ਇੰਸਪੈਕਟਰ ਵਿਰੁੱਧ ਐਨ. ਡੀ. ਪੀ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ।

Advertisement