Patiala Help Club Logo

ਸਮੈਕ ਤੇ ਕਰੋੜਾਂ ਦੀ ਨਗਦੀ ਸਮੇਤ 10 ਮੁਲਜ਼ਮ ਦਿੱਲੀ ਪੁਲਸ ਵਲੋਂ ਗ੍ਰਿਫ਼ਤਾਰ

ਨਵੀਂ ਦਿੱਲੀ, 15 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦੱਖਣੀ ਪੂਰਬੀ ਦਿੱਲੀ ਪੁਲਸ (Delhi Police) ਵਲੋਂ 10 ਵਿਅਕਤੀਆਂ ਨੂੰ ਸਮੈਕ ਅਤੇ ਨਗਦੀ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿੰਨੀ ਸਮੈਕ ਤੇ ਕਿੰਨੀ ਨਗਦੀ ਕੀਤੀ ਗਈ ਹੈ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਦੱਖਣੀ ਪੂਰਬੀ ਦਿੱਲੀ ਪੁਲਸ ਵਲੋਂ ਜੋ ਨਸ਼ੀਲੇ ਪਦਾਰਥਾਂ (Drugs) ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਸਮੈਕ ਅਤੇ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ 1. 3 ਕਿਲੋਗ੍ਰਾਮ ਸਮੈਕ ਅਤੇ 3. 71 ਕਰੋੜ ਰੁਪਏ ਨਗਦ ਬਰਾਮਦ ਕੀਤੇ ਗਏ ਹਨ । ਦੱਸਣਯੋਗ ਹੈ ਕਿ ਉਕਤ ਗ੍ਰਿਫ਼ਤਾਰੀ ਅਪੈ੍ਰਲ ਵਿਚ ਪਕੜੇ ਗਏ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਚਾਰ ਮਹੀਨਿਆਂ ਤੱਕ ਕੀਤੀ ਗਈ ਜਾਂਚ ਤੋਂ ਬਾਅਦ ਹੋ ਸਕੀ ਹੈ ।

ਕੀ ਦੱਸਿਆ ਜੁਆਇੰਟ ਪੁਲਸ ਕਮਿਸ਼ਨਰ ਨੇ

ਉਕਤ ਗ੍ਰਿਫ਼ਤਾਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਖਣੀ ਰੇਂਜ ਦੇ ਸੰਯੁਕਤ ਪੁਲਸ ਕਮਿਸ਼ਨਰ (Joint Commissioner of Police) ਵਿਜੇ ਕੁਮਾਰ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 1.3 ਕਿਲੋਗ੍ਰਾਮ ਸਮੈਕ (Smack) ਬਰਾਮਦ ਕੀਤੀ ਗਈ ਹੈ ਜਿਸ ਦੀ ਬਾਜ਼ਾਰੀ ਕੀਮਤ ਕਰੀਬ ਡੇਢ ਕਰੋੜ ਰੁਪਏ ਹੈ । ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਦੋਸ਼ੀਆਂ ਕੋਲੋਂ 3.71 ਕਰੋੜ ਰੁਪਏ ਨਕਦ ਬਰਾਮਦ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਪੁਲਸ ਨੂੰ ਸ਼ੱਕ ਹੈ ਕਿ ਇਹ ਨਕਦੀ ਅਪਰਾਧ ਤੋਂ ਕਮਾਈ ਗਈ ਆਮਦਨ ਹੈ ਅਤੇ ਇਸ ਬਾਰੇ ਆਮਦਨ ਕਰ ਵਿਭਾਗ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ । ਪੁਲਸ ਨੇ ਦੱਸਿਆ ਕਿ ਇਸ ਮਾਮਲੇ ਦੀਆਂ ਹੋਰ ਕੜੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ ।