ਨਵੀਂ ਦਿੱਲੀ, 18 ਨਵੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਪੁਲਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗ ਪਾੜਨ ਵਾਲਾ ਵਿਅਕਤੀ ਗ੍ਰਿਫ਼ਤਾਰ (Arrest) ਕਰ ਲਿਆ ਗਿਆ ਹੈ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਦਿੱਲੀ ਪੱਛਮੀ ਦਿੱਲੀ ਦੇ ਤਿਲਕ ਨਗਰ ਇਲਾਕੇ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (Desecration of Sri Guru Granth Sahib Ji) ਦੀ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਦੇ ਤੌਰ ‘ਤੇ ਹੋਈ ਹੈ ।
ਕਦੋਂ ਵਾਪਰੀ ਸੀ ਘਟਨਾ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਘਟਨਾਕ੍ਰਮ 15 ਨਵੰਬਰ ਨੂੰ ਸ਼ਾਮ ਸਮੇਂ ਵਾਪਰਿਆ ਦੱਸਿਆ ਜਾ ਰਿਹਾ ਹੈ, ਜਿਸ ਸਬੰਧੀ ਸੂਚਨਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਮਨਮੋਹਨ ਸਿੰਘ ਵਲੋਂ ਪੀ. ਸੀ. ਆਰ. ਨੂੰ ਕਾਲ ਰਾਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਸ ਵਲੋਂ ਘਟਨਾਕ੍ਰਮ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ।
ਹੋਰ ਕੀ ਕੀ ਦੱਸਿਆ ਸਿ਼ਕਾਇਤਕਰਤਾ ਨੇ
ਉਪਰੋਕਤ ਵਾਪਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਸਿ਼ਕਾਇਤਕਰਤਾ ਨੇ ਦੱਸਿਆ ਕਿ 17 ਨਵੰਬਰ ਨੂੰ ਦੁਪਹਿਰ ਵੇਲੇ ਉਹ ਸ਼ੱਕੀ ਵਿਅਕਤੀ ਮੁੜ ਗੁੁਰਦੁਆਰਾ ਸਾਹਿਬ ਵਿਖੇ ਆਇਆ, ਜਿਸਨੂੰ ਉਥੇ ਮੌਜੂਦ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਥਾਨਕ ਸੰਗਤ ਵਲੋਂ ਪਛਾਣ ਕੇ ਤੁਰੰਤ ਕਾਬੂ ਕਰਕੇ ਪੁਲਸ ਨੂੰ ਦੱਸਿਆ ਗਿਆ । ਪੁਲਸ ਨੇ ਉਕਤ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ (Case registered) ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਪੁਲਸ ਨੇ ਕਿਸ ਕਿਸ ਨੂੰ ਕੀਤਾ ਹੈ ਐਫ. ਆਈ. ਆਰ. ਵਿਚ ਸ਼ਾਮਲ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਦੇ ਮਾਮਲੇ ਵਿਚ ਪੁਲਸ ਵਲੋਂ ਅੰਗ ਪਾੜਨ ਵਾਲੇ ਵਿਅਕਤੀ ਤੋਂ ਇਲਾਵਾ ਜੋ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੂੰ ਸਹਿ-ਮੁਲਜਮ ਬਣਾਇਆ ਗਿਆ ਸੀ ਵਿਚ ਪ੍ਰਧਾਨ ਮਨਮੋਹਨ ਸਿੰਘ, ਪ੍ਰੇਮ ਸਿੰਘ, ਹਰਬੀਰ ਸਿੰਘ, ਸਰੂਪ ਸਿੰਘ ਅਤੇ ਸੁਖਦੇਵ ਸਿੰਘ ਸ਼ਾਮਲ ਸਨ ।










