Patiala Help Club Logo

ਦਿੱਲੀ ਵਿਖੇ ਸਾਈਬਰ ਅਪਰਾਧ ਗਿਰੋਹ ਦਾ ਦਿੱਲੀ ਪੁਲਸ ਨੇ ਕੀਤਾ ਪਰਦਾਫਾਸ਼

ਨਵੀਂ ਦਿੱਲੀ, 18 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਦਿੱਲੀ ਪੁਲਸ ਵਲੋਂ ਸਾਈਬਰ ਅਪਰਾਧ ਗਿਰੋਹ (Cybercrime gangs) ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੱਛਮੀ ਦਿੱਲੀ ਵਿਖੇ ਜੋ ਦਿੱਲੀ ਪੁਲਸ ਵਲੋਂ ਸਾਈਬਰ ਅਪਰਾਧ ਗਿਰੋਹ ਦਾ ਪਰਦਫਾਸ਼ ਕਰਦਿਆਂ ਤਿੰਨ ਕਾਲ ਸੈਂਟਰਾਂ ‘ਤੇ ਰੇਡ ਕੀਤੀ ਗਈ ਹੈ ਤਹਿਤ ਉਥੇ ਕੰਮ ਕਰਦੇ 23 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਉਕਤ ਗਿਰੋਹ ਸੇਵਾਵਾਂ ਪ੍ਰਦਾਨ ਕਰਨ ਦੇ ਨਾਮ ਹੇਠ ਅਮਰੀਕਾ ਅਤੇ ਕੈਨੇਡਾ ਵਿੱਚ ਲੋਕਾਂ ਨਾਲ ਧੋਖਾਧੜੀ ਕਰਨ ਦਾ ਕੰਮ ਕਰਦਾ ਸੀ ।

ਕੀ ਕੀ ਬਰਾਮਦ ਕੀਤਾ ਗਿਆ ਹੈ ਕਾਲ ਸੈਂਟਰਾਂ ਵਿਚੋਂ

ਪ੍ਰਾਪਤ ਸੂਚਨਾ ਮੁਤਾਬਕ ਪੱਛਮੀ ਦਿੱਲੀ ਵਿਖੇ ਦਿੱਲੀ ਪੁਲਸ (Delhi Police) ਵਲੋਂ ਹਰੀ ਨਗਰ ਅਤੇ ਕੀਰਤੀ ਨਗਰ ਵਿਚ ਜੋ ਤਿੰਨ ਕਾਲ ਸੈਂਟਰਾਂ ‘ਤੇ ਛਾਪੇਮਾਰੀ ਕਰਕੇ 23 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੌਰਾਨ ਪਕੜੇ ਗਏ ਵਿਅਕਤੀਆਂ ਕੋਲੋਂ ਦਫ਼ਤਰ ਵਿਚੋਂ ਦੋ ਕਾਰਾਂ, 27 ਲੈਪਟਾਪ, 27 ਆਈਫੋਨ ਅਤੇ ਕਈ ਹੋਰ ਡਿਵਾਈਸਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਦੋ ਮਾਮਲੇ ਦਰਜ (Cases registered) ਕੀਤੇ ਗਏ ਹਨ ।

ਕੀ ਜਾਣਕਾਰੀ ਦਿੱਤੀ ਡੀ. ਸੀ. ਪੀ. ਨੇ

ਦਿੱਲੀ ਪੁਲਸ ਅਨੁਸਾਰ ਦੋਸ਼ੀ ਇੱਕ ਸੰਗਠਿਤ ਗਿਰੋਹ ਚਲਾ ਰਹੇ ਸਨ ਅਤੇ ਲਗਭਗ ਦੋ ਮਹੀਨਿਆਂ ਤੋਂ ਸਰਗਰਮ ਸਨ । ਉਹ ਸੇਵਾਵਾਂ ਪ੍ਰਦਾਨ ਕਰਨ ਦੇ ਨਾਮ ਹੇਠ ਅਮਰੀਕਾ ਅਤੇ ਕੈਨੇਡਾ ਵਿੱਚ ਲੋਕਾਂ ਨਾਲ ਧੋਖਾਧੜੀ ਕਰ ਰਹੇ ਸਨ । ਡੀ. ਸੀ. ਪੀ. ਨੇ ਕਿਹਾ ਕਿ ਦੋਸ਼ੀ ਕਾਲ ਸੈਂਟਰ ਵਿੱਚ ਕੰਮ ਕਰਦੇ ਸਨ । ਉਨ੍ਹਾਂ ਕਿਹਾ ਕਿ ਗਿਰੋਹ ਦੁਆਰਾ ਧੋਖਾਧੜੀ ਕੀਤੇ ਗਏ ਲੋਕਾਂ ਦੀ ਗਿਣਤੀ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ।

Advertisement