Patiala Help Club Logo

ਧਰਮ ਪ੍ਰਚਾਰ ਕਮੇਟੀ ਕਰਵਾਏਗੀ ਧਾਰਮਿਕ ਪ੍ਰੀਖਿਆ 17 ਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ 2026 : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਧਰਮ ਪ੍ਰਚਾਰ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ (Religious Examination) 17-18 ਨਵੰਬਰ ਨੂੰ ਕਰਵਾਈ ਜਾ ਰਹੀ ਹੈ ।

ਕਿਸ ਕਾਰਨ ਲਈ ਜਾ ਰਹੀ ਹੈ ਪ੍ਰੀਖਿਆ

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ (Dharam Parchar Committee) ਵੱਲੋਂ ਜੋ ਧਾਰਮਿਕ ਪ੍ਰੀਿਿਖਆ 17 ਅਤੇ 18 ਨਵੰਬਰ ਨੂੰ ਲਈ ਜਾਵੇਗੀ ਉਹ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਵਾਸਤੇ ਲਈ ਜਾਵੇਗੀ । ਦੱਸਣਯੋਗ ਹੈ ਕਿ ਉਕਤ ਪ੍ਰੀਖਿਆ ਵਿਚ 50 ਹਜ਼ਾਰ ਦੇ ਕਰੀਬ ਵਿਦਿਆਰਥੀ ਭਾਗ ਲੈ ਰਹੇ ਹਨ ।

ਕੀ ਜਾਣਕਾਰੀ ਦਿੱਤੀ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਨੇ

ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸਾਲ 2026-27 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ । ਉਕਤ ਪ੍ਰੀਖਿਆਰਥੀਆਂ ਨੂੰ ਰੋਲ ਨੰਬਰ ਤੇ ਡੇਟਸ਼ੀਟ ਭੇਜੀ ਜਾ ਚੁੱਕੀ ਹੈ ।

Advertisement

punjab hockey
Meeting