Patiala Help Club Logo

300 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ

ਖੰਨਾ, 30 ਜੁਲਾਈ 2026 : ਪੰਜਾਬ ਦੇ ਸ਼ਹਿਰ ਸਮਰਾਲਾ ਥਾਣੇ (Samrala Police Station) ਦੀ ਪੁਲਸ ਪਾਰਟੀ ਵਲੋਂ ਇਕ ਨਸ਼ਾ ਤਸਕਰ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਪਤਾ ਚੱਲਿਆ ਹੈ ।

ਕੌਣ ਹੈ ਇਹ ਨਸ਼ਾ ਤਸਕਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਵਲੋਂ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਜੋ ਇਕ ਨਸ਼ਾ ਤਸਕਰ (Drug trafficker) ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਦਲਜੀਤ ਸਿੰਘ ਉਰਫ਼ ਦੀਪਾ ਦੇ ਤੌਰ ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਗ੍ਰਿਫਤਾਰੀ ਸਮਰਾਲਾ ਪੁਲਸ ਵਲੋਂ ਹਾਈਵੇ `ਤੇ ਕੀਤੀ ਗਈ ਨਾਕਾਬੰਦੀ ਕੀਤੀ ਗਈ ਹੈ । ਚੈਕਿੰਗ ਦੌਰਾਨ ਸ਼ੱਕੀ ਹਾਲਤ ਵਿੱਚ ਆ ਰਹੇ ਦਲਜੀਤ ਸਿੰਘ ਉਰਫ਼ ਦੀਪਾ (ਵਾਸੀ ਮਾਨੂਪੁਰ, ਥਾਣਾ ਸਮਰਾਲਾ) ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ ।

ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਸਮਰਾਲਾ ਪੁਲਸ ਵਲੋਂ ਹੈਰੋਇਨ (Heroin) ਸਮੇਤ ਪਕੜੇ ਗਏ ਨਸ਼ਾ ਤਸਕਰ ਵਿਰੁੱਧ ਥਾਣਾ ਸਮਰਾਲਾ ਵਿਖੇ ਐਨ. ਡੀ. ਪੀ. ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ । ਪੁਲਸ ਮੁਤਾਬਕ ਫੜੇ ਗਏ ਮੁਲਜ਼ਮ `ਤੇ ਪਹਿਲਾਂ ਵੀ ਐਨ. ਡੀ. ਪੀ. ਐਸ. (N. D. P. S.) ਅਤੇ ਐਕਸਾਈਜ਼ ਐਕਟ ਤਹਿਤ ਲਗਭਗ 8 ਅਪਰਾਧਿਕ ਮੁਕੱਦਮੇ ਦਰਜ ਹਨ ।

Advertisement