Patiala Help Club Logo

ਈ. ਡੀ. ਨੇ ਕੀਤੀ ਰਿਹਾਇਸ਼ੀ ਅਤੇ ਵਪਾਰਕ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ, 28 ਨਵੰਬਰ 2026 : ਭਾਰਤ ਦੇਸ਼ ਦੀ ਖੂਫੀਆ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਰਿਹਾਇਸ਼ੀ ਅਤੇ ਵਪਾਰਕ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ ਗਈ ਹੈ ।

ਕਿਸ ਮਾਮਲੇ ਵਿਚ ਕੀਤੀ ਗਈ ਹੈ ਛਾਪੇਮਾਾਰੀ

ਮਿਲੀ ਜਾਣਕਾਰੀ ਅਨੁਸਾਰ ਈ. ਡੀ. ਵਲੋਂ ਜੋ ਤਿੰਨ ਕੰਪਨੀਆਂ ਨਾਲ ਜੁੜੇ ਲੋਕਾਂ ਦੇ ਰਿਹਾਇਸ਼ੀ ਅਤੇ ਵਪਾਰਕ ਟਿਕਾਣਿਆਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ ਉਹ ਪੰਜਾਬ ਵਿੱਚ ਅਨਾਜ ਦੀ ਖਰੀਦ, ਭੰਡਾਰਨ ਅਤੇ ਸਾਂਭ-ਸੰਭਾਲ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਦੇ ਮਾਮਲੇ ਵਿਚ ਕੀਤੀਆਂ ਗਈਆਂ ਹਨ ।

ਕਿਹੜੇ-ਕਿਹੜੇ ਵਪਾਰਕ ਟਿਕਾਣਿਆਂ ‘ਤੇ ਕੀਤੀ ਗਈ ਹੈ ਛਾਪੇਮਾਰੀ

ਉਪਰੋਕਤ ਮਾਮਲੇ ਵਿਚ ਜੋ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਵਪਾਰਕ ਟਿਕਾਣਿਆਂ (Commercial locations)  ‘ਤੇ ਛਾਪੇੇਮਾਰੀਆਂ ਕੀਤੀਆਂ ਗਈਆਂ ਹਨ ਵਿਚ ਓਰਿਗੋ ਕਮੋਡਿਟੀਜ਼ ਇੰਡੀਆ ਪ੍ਰਾਈਵੇਟ ਲਿਮਟਿਡ, ਗ੍ਰੇਮਾਰਬਲ ਇਨਫਰਾ ਪ੍ਰਾਈਵੇਟ ਲਿਮਟਿਡ ਅਤੇ ਸ਼ਿਵਾਲਿਕ ਐਗਰੋ ਪੋਲੀ ਪ੍ਰੋਡਕਟਸ ਲਿਮਟਿਡ ਨਾਲ ਜੁੜੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਹੈ । ਦੱਸਣਯੋਗ ਹੈ ਕਿ ਉਕਤ ਛਾਪੇੇਮਾਰੀਆਂ 25 ਤੇ 26 ਨਵੰਬਰ ਨੂੰ ਕੀਤੀਆਂ ਗਈਆਂ ਹਨ ।

ਕੀ ਜਾਂਚ ਕੀਤੀ ਜਾ ਰਹੀ ਹੈ ਈ. ਡੀ. ਵਲੋਂ

ਪ੍ਰਾਪਤ ਸੂਚਨਾ ਮੁਤਾਬਕ ਜਾਂਚ ਵਿੱਚ ਸੀਨੀਅਰ ਅਫ਼ਸਰਾਂ ਵੱਲੋਂ ਨਿੱਜੀ ਕੰਪਨੀਆਂ ਨੂੰ ਕਥਿਤ ਤੌਰ `ਤੇ ਗ਼ਲਤ ਫ਼ਾਇਦਾ ਪਹੁੰਚਾਉਣ, ਠੇਕਿਆਂ ਦੇ ਬਦਲੇ ਨਾਜਾਇਜ਼ ਆਰਥਿਕ ਲਾਭ (Illicit economic gain) ਲੈਣ ਅਤੇ ਕਥਿਤ ਕਾਲੇ ਧਨ ਨੂੰ ਜ਼ਮੀਨ ਵਿੱਚ ਨਿਵੇਸ਼ ਕਰਨ ਦੇ ਦੋਸ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਈ. ਡੀ. ਨੇ ਇਹ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਭਾਰਤੀ ਖੁਰਾਕ ਨਿਗਮ (ਐਫ. ਸੀ. ਆਈ.) ਦੇ ਅਧਿਕਾਰੀਆਂ ਅਤੇ ਹੋਰ ਲੋਕਾਂ ਖਿ਼ਲਾਫ਼ ਦਰਜ ਐੱਫ. ਆਈ. ਆਰ. ਦੇ ਆਧਾਰ `ਤੇ ਸ਼ੁਰੂ ਕੀਤੀ ਸੀ । ਦੋਸ਼ ਹੈ ਕਿ ਨਿੱਜੀ ਕੰਪਨੀਆਂ ਨੂੰ ਗ਼ਲਤ ਫ਼ਾਇਦਾ ਪਹੁੰਚਾਉਣ ਦੇ ਬਦਲੇ ਰਿਸ਼ਵਤ ਦਾ ਲੈਣ-ਦੇਣ ਹੋਇਆ ਸੀ ।

Advertisement

punjab hockey
Meeting