Patiala Help Club Logo

ਈ. ਡੀ. ਨੇ ਕੀਤੀ ਦਿੱਲੀ ਅਤੇ ਗੋਆ ਵਿਖੇ ਛਾਪੇਮਾਰੀ

ਨਵੀਂ ਦਿੱਲੀ, 18 ਮਈ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋੋਂ ਅੱਜ ਸਵੇਰ ਵੇੇਲੇ ਦਿੱਲੀ ਅਤੇ ਗੋਆ ਵਿਖੇ ਛਾਪੇਮਾਰੀ (Raid) ਕੀਤੀ ਗਈ ਹੈ ।

ਕਿਸ ‘ਤੇ ਕੀਤੀ ਗਈ ਹੈ ਛਾਪੇਮਾਰੀ

ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜੋ ਅੱਜ ਸੋਮਵਾਰ ਸਵੇਰੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਗੋਆ (Delhi and Goa) ਵਿੱਚ ਇੱਕ ਵਾਰ ਫਿਰ ਵੱਡੀ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ ਹੈ ਇਹ ਛਾਪੇਮਾਰੀਆਂ ਈ. ਡੀ. ਦੀਆਂ ਟੀਮਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਦੀਪਕ ਸਿੰਗਲਾ ਅਤੇ ਉਨ੍ਹਾਂ ਨਾਲ ਜੁੜੇ ਕੁਝ ਹੋਰ ਲੋਕਾਂ ਦੇ ਵੱਖ-ਵੱਖ ਟਿਕਾਣਿਆਂ `ਤੇ ਕੀਤੀ ਹੈ । ਦੱਸਣਯੋਗ ਹੈ ਕਿ ਉਕਤ ਛਾਪੇਮਾਰੀਆਂ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਕੀਤੀ ਗਈ ਹੈ ।

ਕੌਣ ਹਨ ਦੀਪਕ ਸਿੰਗਲਾ

ਦੀਪਕ ਸਿੰਗਲਾ (Deepak Singla) ਦਿੱਲੀ ਦੇ ਵਿਸ਼ਵਾਸ ਨਗਰ ਵਿਧਾਨ ਸਭਾ ਹਲਕੇ ਤੋਂ `ਆਪ` ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ । ਉਹ ਪਾਰਟੀ ਦੇ ਦਿੱਲੀ ਨਗਰ ਨਿਗਮ ਦੇ ਸਹਿ-ਇੰਚਾਰਜ ਹੋਣ ਦੇ ਨਾਲ-ਨਾਲ ਮਹਾਰਾਸ਼ਟਰ ਅਤੇ ਗੋਆ ਦੇ ਸੰਗਠਨ ਇੰਚਾਰਜ ਵੀ ਹਨ । ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2024 ਵਿੱਚ ਵੀ ਇੱਕ ਹੋਰ ਜਾਂਚ ਦੇ ਹਿੱਸੇ ਵਜੋਂ ਈਡੀ ਵੱਲੋਂ ਉਨ੍ਹਾਂ ਦੇ ਟਿਕਾਣਿਆਂ `ਤੇ ਛਾਪਾ ਮਾਰਿਆ ਗਿਆ ਸੀ । ਹਾਲ ਹੀ ਦੇ ਦਿਨਾਂ ਵਿੱਚ ਕੇਂਦਰੀ ਏਜੰਸੀਆਂ ਨੇ ਪੰਜਾਬ ਵਿੱਚ ਵੀ ਕਈ `ਆਪ` ਆਗੂਆਂ `ਤੇ ਸ਼ਿਕੰਜਾ ਕੱਸਿਆ ਹੈ, ਜਿਸ ਵਿੱਚ ਭਗਵੰਤ ਮਾਨ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਵੀ ਸ਼ਾਮਲ ਹੈ।

ਕੇਂਦਰੀ ਏਜੰਸੀਆਂ ਨੂੰ `ਨਿੱਜੀ ਗੁੰਡੇ` ਵਜੋਂ ਵਰਤ ਰਹੀ ਹੈ ਸਰਕਾਰ : ਮਨੀਸ਼ ਸਿਸੋਦੀਆ

ਈ. ਡੀ. ਵਲੋਂ ਕੀਤੀ ਗਈ ਉਪਰੋਕਤ ਕਾਰਵਾਈ `ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ `ਤੇ ਸਿਆਸੀ ਨਿਸ਼ਾਨਾ ਸਾਧਦਿਆਂ ਆਖਿਆ ਹੈ ਕਿ ਕੇਂਦਰੀ ਏਜੰਸੀਆਂ ਨੂੰ `ਨਿੱਜੀ ਗੁੰਡੇ` ਵਜੋਂ ਸਰਕਾਰ ਵਲੋਂ ਵਰਤਿਆ ਜਾ ਰਿਹਾ ਹੈ ।

Advertisement