ਚੰਡੀਗੜ੍ਹ, 23 ਨਵੰਬਰ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦੋ ਵਿਧਾਇਕਾਂ ਸਮੇਤ 10 ਵਿਅਕਤੀਆਂ ਨੂੰ ਸੰਮੰਨ (Summon) ਜਾਰੀ ਕੀਤੇ ਗਏ ਹਨ ।
ਕੌਣ ਕੌਣ ਹਨ ਦੋ ਵਿਧਾਇਕ
ਮਿਲੀ ਜਾਣਕਾਰੀ ਅਨੁਸਾਰ ਈ. ਡੀ. ਵਲੋਂ ਜੋ ਪੰਜਾਬ ਦੇ ਜੋ ਵਿਧਾਇਕਾਂ ਸਮੇਤ 10 ਵਿਅਕਤੀਆਂ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਸੰਮੰਨ ਜਾਰੀ ਕੀਤੇ ਗਏ ਹਨ ਵਿਚ ਦੋ ਵਿਧਾਇਕ ਡਾ. ਅਮਨਦੀਪ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸ਼ਾਮਲ ਹਨ ।
ਕਿਸ ਮਾਮਲੇ ਵਿਚ ਜਾਂਚ ਵਿਚ ਪੇਸ਼ ਹੋਣ ਲਈ ਭੇਜੇ ਗਏ ਹਨ ਸੰਮੰਨ
ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਜੋ ਦੋ ਵਿਧਾਇਕਾਂ ਸਮੇਤ 10 ਵਿਅਕਤੀਆਂ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਸੰਮੰਨ ਜਾਰੀ ਕੀਤੇ ਗਏ ਹਨ ਉਹ ਮਨੀ ਲਾਂਡਰਿੰਗ ਅਤੇ ਵਿੱਤੀ ਬੇਨਿਯਮੀਆਂ ਦੀ ਕੀਤੀ ਜਾ ਰਹੀ ਜਾਂਚ ਨੂੰ ਤੇਜ਼ ਕਰਦਿਆਂ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਇਹ ਕਾਰਵਾਈ ਡਾ. ਅਮਨਦੀਪ ਅਰੋੜਾ ਨਾਲ ਸਬੰਧਤ ਟਿਕਾਣਿਆਂ `ਤੇ ਈ. ਡੀ. ਵੱਲੋਂ ਕੀਤੀ ਗਈ ਹਾਲੀਆ ਛਾਪੇਮਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ । ਇਸ ਦੇ ਨਾਲ ਹੀ ਜਾਂਚ ਏਜੰਸੀ ਨੇ ਹਸਪਤਾਲ ਦੇ ਡਾਇਰੈਕਟਰ ਲਖਵਿੰਦਰ ਸਿੰਘ ਦੇ ਮਾਮਲੇ ਵਿੱਚ ਵੀ ਆਪਣਾ ਸ਼ਿਕੰਜਾ ਹੋਰ ਕੱਸ ਦਿੱਤਾ ਹੈ ।












