ਉਤਰ ਪ੍ਰਦੇਸ਼, 14 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਕਾਨਪੁਰ ਦੇ ਇਟਾਵਾ ਹਾਈਵੇ ਵਿਖੇ ਬਸ ਦੇ ਡੰਪਰ ਨਾਲ ਟਕਰਾਉਣ ਕਾਰਨ ਪੰਦਰਾਂ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ ।
ਕਿਵੇਂ ਟਕਰਾ ਗਈ ਬਸ
ਮਿਲੀ ਜਾਣਕਾਰੀ ਅਨੁਸਾਰ ਉਤਰ ਪ੍ਰਦੇਸ਼ ਦੇ ਕਾਨਪੁਰ ਦੇ ਇਟਾਵਾ ਹਾਈਵੇਅ `ਤੇ ਅੱਜ ਇੱਕ ਤੇਜ਼ ਰਫ਼ਤਾਰ ਟੂਰਿਸਟ ਬੱਸ (High-speed tourist bus) ਇੱਕ ਖੜ੍ਹੇ ਡੰਪਰ ਨਾਲ ਟਕਰਾ ਗਈ । ਇਸ ਹਾਦਸੇ ਵਿੱਚ ਪੰਦਰਾਂ ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਹੈ । ਬੱਸ ਵਿੱਚ 57 ਸ਼ਰਧਾਲੂ ਸਵਾਰ ਸਨ । ਇਹ ਸਾਰੇ ਨਾਸਿਕ ਤੋਂ ਅਯੁੱਧਿਆ ਰਾਹੀਂ ਨੇਪਾਲ ਜਾ ਰਹੇ ਸਨ । ਇਹ ਸੜਕ ਹਾਦਸਾ (Road accident) ਇਸਪਾਤ ਨਗਰ ਦੇ ਸਾਹਮਣੇ ਇੱਕ ਪੁਲ `ਤੇ ਵਾਪਰਿਆ । ਸੂਚਨਾ ਮਿਲਣ `ਤੇ ਪੰਕੀ ਪੁਲਿਸ ਸਟੇਸ਼ਨ ਦੀ ਪੁਲਸ ਮੌਕੇ `ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਦਾਖ਼ਲ (Hospitalized) ਕਰਵਾਇਆ ।
ਹਾਦਸੇ ਵਿਚ ਜ਼ਖ਼ਮੀਆਂ ਦਾ ਇਲਾਜ ਜਾਰੀ
ਪੰਕੀ ਪੁਲਸ ਸਟੇਸ਼ਨ ਦੇ ਇੰਚਾਰਜ ਮਨੋਜ ਸਿੰਘ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਕਾਨਪੁਰ ਤੋਂ ਦਿੱਲੀ ਜਾ ਰਹੀ ਇੱਕ ਟੂਰਿਸਟ ਬੱਸ ਹਾਈਵੇਅ `ਤੇ ਖੜ੍ਹੇ ਇੱਕ ਡੰਪਰ ਨਾਲ ਟਕਰਾ ਗਈ । ਹਾਦਸੇ ਦੀ ਸੂਚਨਾ ਮਿਲਦੇ ਹੀ ਪੰਕੀ ਸਮੇਤ ਕਈ ਥਾਣਿਆਂ ਦੀ ਪੁਲਸ ਮੌਕੇ `ਤੇ ਪਹੁੰਚੀ । ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ । ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਗੰਭੀਰ ਰੂਪ ਵਿੱਚ ਜ਼ਖ਼ਮੀ ਯਾਤਰੀਆਂ ਦੇ ਪਰਿਵਾਰਾਂ ਨੂੰ ਫੋਨ `ਤੇ ਹਾਦਸੇ ਦੀ ਜਾਣਕਾਰੀ ਦਿੱਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਸਵਾਰ ਸਾਰੇ ਯਾਤਰੀ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਜਾ ਰਹੇ ਸਨ ।










