Patiala Help Club Logo

ਰੂਪਨਗਰ `ਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਮੁਲਜ਼ਮ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 12 ਅਕਤੂਬਰ 2026 : ਪੰਜਾਬ ਦੇ ਜਿਲਾ ਰੂਪਨਗਰ (District Rupnagar) ਦੇ ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ `ਚ ਜੋ ਗੈਰ-ਕਾਨੂੰਨੀ ਮਾਈਨਿੰਗ (illegal mining) ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰੂਪਨਗਰ ਜਿ਼ਲੇ ਦੇ ਸ੍ਰੀ ਚਮਕੌਰ ਸਾਹਿਬ ਇਲਾਕੇ `ਚ ਰਾਤ ਵੇਲੇ ਵਿਸ਼ੇਸ਼ ਮੁਹਿੰਮ ਚਲਾ ਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਦੀ ਪਛਾਣ ਚਮਕੌਰ ਸਾਹਿਬ ਦੇ ਬੇਲਾ ਨਿਵਾਸੀ ਰਵੀ ਕੁਮਾਰ, ਐੱਸ. ਬੀ. ਐੱਸ. ਨਗਰ ਦੇ ਕਾਠਗੜ੍ਹ ਖੇਤਰ ਦੇ ਟੋਂਸਾ ਨਿਵਾਸੀ ਅਸ਼ਵਨੀ ਕੁਮਾਰ, ਐਮਾ ਨਿਵਾਸੀ ਜਸਪਾਲ ਸਿੰਘ, ਚਮਕੌਰ ਸਾਹਿਬ ਦੇ ਬਾਮਾ ਨਿਵਾਸੀ ਅਸ਼ਵਨੀ ਕੁਮਾਰ ਅਤੇ ਚਮਕੌਰ ਸਾਹਿਬ ਦੇ ਲੱਖੋਵਾਲ ਨਿਵਾਸੀ ਹਰਜਿੰਦਰ ਸਿੰਘ ਵਜੋਂ ਹੋਈ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ

ਪ੍ਰਾਪਤ ਸੂਚਨਾ ਮੁਤਾਬਕ ਗੈਰ-ਕਾਨੂੰਨੀ ਮਾਈਨਿੰਗ `ਚ ਵਰਤੀਆਂ ਜਾ ਰਹੀਆਂ 5 ਮਸ਼ੀਨਾਂ ਅਤੇ ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ । ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ।

ਪੰਜੋਂ ਵਿਅਕਤੀਆਂ ਵਿਰੁੱਧ ਕੇਸ ਦਰਜ

ਇਕ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸਿ਼ਕਾਇਤ ਦੇ ਆਧਾਰ `ਤੇ ਸ੍ਰੀ ਚਮਕੌਰ ਸਾਹਿਬ ਪੁਲਸ ਥਾਣੇ `ਚ ਮਾਮਲਾ ਦਰਜ (Case registered) ਕੀਤਾ ਗਿਆ ਹੈ। ਮੰਤਰੀ ਗੋਇਲ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਕਾਰਨ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।

Advertisement