ਮੋਗਾ, 26 ਅਕਤੂਬਰ 2026 : ਪੰਜਾਬ ਦੇ ਜਿਲਾ ਮੋਗਾ (Moga District) ਦੇ ਅੰਗਦਪੁਰਾ ਮੁਹਲੇ ਵਿਚ ਵਾਪਰੇ ਗੋਲੀਬਾਰੀ ਘਟਨਾਕ੍ਰਮ ਮਾਮਲੇ ਵਿਚ ਪੁਲਸ ਵਲੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤੇ ਜਾਣ ਦਾ ਸਮਾਚਾਰ ਹੈ ।
ਕੀ ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਜੋ ਬੀਤੇ ਦਿਨੀਂ ਗੋਲੀਕਾਂਡ ਵਾਪਰਿਆ ਹੈ ਤੋਂ ਬਾਅਦ ਅੱਜ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (DGP Gaurav Yadav) ਨੇ ਸੋਮਵਾਰ ਨੂੰ ਘਟਨਾ ਸਥਾਨ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਦੱਸਿਆ ਕਿ ਪਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਵਾਰਦਾਤ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।
ਕੀ ਕਾਰਨ ਸਾਹਮਣੇ ਆਇਆ ਹੈ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ
ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਗੋਲੀਬਾਰੀ (Firing) ਪਿੱਛੇ ਪੁਰਾਣੀ ਰੰਜਸ਼ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਸ ਵਲੋਂ ਸਮੁੱਚੇ ਤੱਥਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾਉਂਦਿਆਂ ਘਟਨਾ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਜਾਂਚਿਆ ਜਾ ਰਿਹਾ ਹੈ ਤਾਂ ਜੋ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਵਿੱਚ ਮੁਲਜ਼ਮਾਂ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਜਾ ਸਕੇ । ਪੁਲਸ ਇਹ ਵੀ ਜਾਂਚ ਕਰ ਰਹੀ ਹੈ ਕਿ ਹਮਲੇ ਵਿੱਚ ਕੌਣ-ਕੌਣ ਸ਼ਾਮਲ ਸੀ ਅਤੇ ਵਾਰਦਾਤ ਨੂੰ ਕਿਸ ਤਰ੍ਹਾਂ ਅੰਜਾਮ ਦਿੱਤਾ ਗਿਆ ।








