Patiala Help Club Logo

ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਵਿਚ ਹੋਈ ਵਾਪਸੀ

Nov 23, 2026 | Breaking, Latest News, News, Politics, PUNJAB

ਚੰਡੀਗੜ੍ਹ, 23 ਨਵੰਬਰ 2026 : ਪੰਜਾਬ ਦੇ ਵਿਧਾਨ ਸਭਾ ਹਲਕਾ ਘਨੌਰ ਦੇ ਸਾਬਕਾ ਵਿਧਾਇਕ (Former MLA) ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ (Congress Party) ਵਿਚ ਮੁੜ ਵਾਪਸ ਹੋਣ ਦਾ ਸਮਾਚਾਰ ਹੈ ।

ਕਿਸ ਨੇ ਕਰਵਾਈ ਜਲਾਲਪੁਰ ਦੀ ਮੁਅੱਤਲੀ ਰੱਦ

ਮਿਲੀ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਜਿਨ੍ਹਾਂ ਨੂੰ ਕਾਂਗਰਸ ਪਾਰਟੀ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਸੀ ਦੀ ਮੁਅੱਤਲੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਵਲੋਂ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਉਕਤ ਮੁਅੱਤਲੀ ਰੱਦ ਕੀਤੇ ਜਾਣ ਦਾ ਮੁੱਖ ਕਾਰਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕਜੁੱਟ ਕਰਨਾ ਹੈ ।

ਕਦੋਂ ਕੀਤਾ ਗਿਆ ਸੀ ਜਲਾਲਪੁੁਰ ਨੂੰ ਪਾਰਟੀ ਵਿਚੋਂ ਮੁਅੱਤਲ

ਪ੍ਰਾਪਤ ਮੀਡੀਆ ਰਿਪੋਰਟਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੀ ਅਨੁਸ਼ਾਸਨੀ ਕਮੇਟੀ ਦੇ ਹੁਕਮਾਂ ਅਨੁਸਾਰ 1 ਅਗਸਤ 2026 ਨੂੰ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਲੀਡਰਸ਼ਿਪ ਖ਼ਿਲਾਫ਼ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਤਿੰਨ ਸਾਲਾਂ ਲਈ ਕਾਂਗਰਸ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਅਨੁਸ਼ਾਸਨੀ ਕਮੇਟੀ ਨੇ ਕਿਹਾ ਸੀ ਕਿ ਮੁਅੱਤਲੀ ਦੌਰਾਨ ਉਹ ਪਾਰਟੀ ਦੀ ਕਿਸੇ ਵੀ ਗਤੀਵਿਧੀ ਜਾਂ ਸੰਗਠਨਾਤਮਕ ਅਹੁਦੇ `ਤੇ ਕੰਮ ਨਹੀਂ ਕਰ ਸਕਣਗੇ ।

Advertisement

punjab hockey
Meeting