Patiala Help Club Logo

ਪਿੰਡ ਦੇਹਣੀ ਨੇੜੇ ਡੂੰਘੀ ਖੱਡ `ਚ ਗੱਡੀ ਡਿੱਗਣ ਨਾਲ ਹੋਈ ਚਾਰ ਵਿਅਕਤੀਆਂ ਦੀ ਮੌਤ

ਸ੍ਰੀ ਕੀਰਤਪੁਰ ਸਾਹਿਬ, 29 ਅਕਤੂਬਰ 2026 : ਚੰਡੀਗੜ੍ਹ-ਕੁੱਲੂ-ਮਨਾਲੀ ਮੁੱਖ ਮਾਰਗ (Chandigarh-Kullu-Manali Main Highway) ‘ਤੇ ਪਿੰਡ ਦੇਹਣੀ ਨੇੜੇ ਇਕ ਗੱਡੀ ਦੇੇ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਚਾਰ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ ।

ਕੌਣ-ਕੌਣ ਹਨ ਮ੍ਰਿਤਕਾਂ ਵਿਚ

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਚੰਡੀਗੜ੍ਹ-ਕੁੱਲੂ-ਮਨਾਲੀ ਮੁੱਖ ਮਾਰਗ ’ਤੇ ਪਿੰਡ ਦੇਹਣੀ ਨੇੜੇ ਜੋ ਇਕ ਗੱਡੀ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਵਿਚ ਮੌਤ ਦੇ ਘਾਟ ਉਤਰਨ ਵਾਲੇ ਵਿਅਕਤੀਆਂ ਦੀ ਪਛਾਾਣ ਗੱਡੀ ਦੇ ਡਰਾਈਵਰ ਬਿਕਰਮ ਸਿੰਘ (36), ਆਸ਼ੂ ਕੁਮਾਰ (33), ਕ੍ਰਿਸ਼ਨ ਕੁਮਾਰ (20), ਸੁਖਦੇਵ ਰਾਮ (27) ਵਜੋਂ ਹੋਈ ਹੈ । ਦੱਸਣਯੋਗ ਹੈ ਕਿ ਉਕਤ ਗੱਡੀ ਸਾਊਂਡ ਦਾ ਸਾਮਾਨ ਲੈ ਕੇ ਜਾ ਰਹੀ ਸੀ ।

ਕੀ ਦੱਸਿਆ ਥਾਣਾ ਮੁਖੀ ਨੇ

ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐਸ. ਐਚ. ਓ. ਇੰਸਪੈਕਟਰ ਰਾਹੁਲ ਸ਼ਰਮਾ ਅਤੇ ਜਾਂਚ ਅਧਿਕਾਰੀ ਏ. ਐਸ. ਆਈ. ਸੁਖਵਿੰਦਰ ਸਿੰਘ ਨੇ ਦਸਿਆ ਕਿ ਕਰੀਬ ਢਾਈ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਚਾਰਾਂ ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਗਈਆਂ । ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾਇਆ ਗਿਆ ਹੈ ।

Advertisement

punjab hockey