Patiala Help Club Logo

ਗੰਨਾ ਉਤਪਾਦਕਾਂ ਨੂੰ ਪ੍ਰਤੀ ਏਕੜ 3200 ਰੁਪਏ ਇਨਸੈਂਟਿਵ ਦੇਵੇਗੀ ਸਰਕਾਰ : ਖੁੱਡੀਆਂ

ਚੰਡੀਗੜ੍ਹ, 14 ਸਤੰਬਰ 2026 : ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਤੇ 700 ਲੱਖ ਕੁਇੰਟਲ ਉਤਪਾਦਨ` ਦਾ ਟੀਚਾ ਹੈ ।

ਕੀ ਆਖਿਆ ਖੇਤੀਬਾੜੀ ਮੰਤਰੀ ਪੰਜਾਬ ਨੇ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਕਣਕ ਤੇ ਝੋਨੇ ਵਾਂਗ ਗੰਨੇ` ਦੀ ਫ਼ਸਲ ਨੂੰ ਲਾਹੇਵੰਦ ਬਣਾਉਣ ਲਈ ਬਹੁ-ਪੱਖੀ ਰਣਨੀਤੀ ਦਾ ਐਲਾਨ ਕੀਤਾ, ਜਿਸ ਤਹਿਤ ਵੱਡੇ ਪੱਧਰ `ਤੇ ਮਸ਼ੀਨੀਕਰਨ, ਜ਼ਮੀਨੀ ਪੱਧਰ ਤੱਕ ਤਕਨੀਕ ਪਹੁੰਚਾਉਣ ਅਤੇ ਗੰਨਾ ਕਾਸ਼ਤਕਾਰਾਂ ਲਈ ਵਿੱਤੀ ਲਾਭ ਵਰਗੇ ਉਪਾਅ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਵੱਡੇ ਪੱਧਰ `ਤੇ ਉੱਨਤ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰ ਕੇ ਉਤਪਾਦਨ `ਚ ਵਾਧਾ ਕਰਨ, ਖੰਡ ਦੀ ਰਿਕਵਰੀ `ਚ ਸੁਧਾਰ ਕਰਨ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ।

ਸਾਲ-2026-27 ਵਿਚ ਕਿੰਨੇ ਹੈਕਟੇਅਰ ਵਧਿਆ ਹੈ ਗੰਨੇ ਦੀ ਫਸਲ ਅਧੀਨ ਰਕਬਾ

ਉਨ੍ਹਾਂ ਦੱਸਿਆ ਕਿ ਪੰਜਾਬ `ਚ ਗੰਨੇ ਦੀ ਫਸਲ (Sugarcane crop) ਅਧੀਨ ਰਕਬਾ 2025-26 `ਚ 1,11,818 ਹੈਕਟੇਅਰ ਦੇ ਮੁਕਾਬਲੇ ਵਧ ਕੇ ਮੌਜੂਦਾ ਸੀਜ਼ਨ 2026-27 `ਚ 1,16,131 ਹੈਕਟੇਅਰ ਹੋ ਗਿਆ ਹੈ ਤੇ ਜੇ ਮੌਸਮ ਅਨੁਕੂਲ ਰਿਹਾ ਤਾਂ ਇਸ ਤੋਂ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦੀ ਉਮੀਦ ਹੈ। ਉਨਾਂ ਕਿਹਾ ਕਿ ਸੀਜ਼ਨ 2026-27 ਲਈ, ਸਰਕਾਰ ਨੇ ਸਿਫ਼ਾਰਸ਼ ਕੀਤੀਆਂ ਗੰਨੇ ਦੀ ਕਾਸ਼ਤ ਤਕਨੀਕਾਂ ਦੇ ਪ੍ਰਦਰਸ਼ਨੀ ਪਲਾਟ ਲਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 3,200 ਰੁਪਏ ਦਾ ਇਨਸੈਂਟਿਵ ਸ਼ੁਰੂ ਕੀਤਾ ਹੈ ।

Advertisement