ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਹਾਈਕੋਰਟ ਵਿਚ ਹੋਈ ਸੁਣਵਾਈ

ਚੰਡੀਗੜ੍ਹ, 9 ਫਰਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਅੱਜ ਮੁਅੱਤਲ ਚੱਲ ਰਹੇ ਡੀ. ਆਈ. ਜੀ. ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਅਹਿਮ ਸੁਣਵਾਈ ਹੋਈ ।

ਕੀ ਹੋਇਆ ਸੁਣਵਾਈ ਦੌਰਾਨ

ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਜੋ ਅੱਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Harcharan Singh Bhullar) ਦੀ ਜ਼ਮਾਨਤ ਪਟੀਸ਼ਨ `ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ ਮੌਕੇ ਅਦਾਲਤ ਵੱਲੋਂ ਪਿਛਲੀ ਸੁਣਵਾਈ ਦੌਰਾਨ ਜਾਰੀ ਕੀਤੇ ਗਏ ਨੋਟਿਸ ਦੇ ਜਵਾਬ ਵਿੱਚ ਅੱਜ ਸੀ. ਬੀ. ਆਈ. (C. B. I.) ਨੇ ਆਪਣਾ ਪੱਖ ਪੇਸ਼ ਕਰਦਿਆਂ ਅਦਾਲਤ ਵਿੱਚ ਜਵਾਬ ਦਾਇਰ ਕਰ ਦਿੱਤਾ ਹੈ । ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ 12 ਫਰਵਰੀ ਤੈਅ ਕੀਤੀ ਹੈ ।