Patiala Help Club Logo

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਹਵਾਰਾ ਦੀ ਪੈਰੋਲ ਦੀ ਮੰਗ ‘ਤੇ ਸੁਣਵਾਈ

ਚੰਡੀਗੜ੍ਹ, 28 ਅਕਤੂਬਰ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਜਗਤਾਰ ਸਿੰਘ ਹਵਾਰਾ ਦੀ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਵਾਲੀ ਪਟੀਸ਼ਨ (Petition) ‘ਤੇ ਅੱਜ ਸੁਣਵਾਈ ਹੋਈ ਹੈ ।

ਕੀ ਹੋਇਆ ਸੁਣਵਾਈ ਦੌਰਾਨ

ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਵਿਚ ਜੋ ਜਗਤਾਰ ਸਿੰਘ ਹਵਾਰਾ (Jagtar Singh Hawara) ਵਲੋਂ ਚਾਰ ਹਫ਼ਤਿਆਂ ਦੀ ਮੰਗ ਵਾਲੀ ਪਟੀਸ਼ਨ ਅੱਜ ਸੁਣਵਾਈ ਹੋਈ ਹੈ ਦੌਰਾਨ ਜਸਟਿਸ ਅਰਚਨਾ ਪੁਰੀ ਅਤੇ ਜਸਟਿਸ ਹਰਮੀਤ ਸਿੰਘ ਦਿਓਲ ਦੇ ਡਿਵੀਜ਼ਨ ਬੈਂਚ ਸਾਹਮਣੇ ਯੂ. ਟੀ. ਪ੍ਰਸ਼ਾਸਨ ਅਤੇ ਸੀ. ਬੀ. ਆਈ. ਨੇ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਦੀ ਇੱਛਾ ਪ੍ਰਗਟ ਕੀਤੀ ਗਈ ਹੈ । ਅਦਾਲਤ ਨੇ ਦੋਵਾਂ ਧਿਰਾਂ ਨੂੰ ਆਪਣੇ ਜਵਾਬ ਹਾਈ ਕੋਰਟ ਦੀ ਰਜਿਸਟਰੀ ਵਿੱਚ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ । ਮਾਮਲੇ ਦੀ ਅਗਲੀ ਸੁਣਵਾਈ (Next Hearing) 19 ਨਵੰਬਰ ਨੂੰ ਹੋਵੇਗੀ ।

ਕਿਸ ਕਾਰਨ ਮੰਗੀ ਗਈ ਹੈ ਹਵਾਰਾ ਵਲੋਂ ਪੈਰੋਲ

ਪ੍ਰਾਪਤ ਸੂਚਨਾ ਮੁਤਾਬਕ ਜਗਤਾਰ ਸਿੰਘ ਹਵਾਰਾ ਵਲੋਂ ਜੋ ਆਪਣੀ ਬਜ਼ੁਰਗ ਅਤੇ ਬਿਮਾਰ ਮਾਂ ਦੀ ਦੇਖਭਾਲ ਲਈ ਚਾਰ ਹਫ਼ਤਿਆਂ ਦੀ ਪੈਰੋਲ ਮੰਗੀ ਹੈ ਵਿਚ ਉਸ ਵਲੋਂ ਕਿਹਾ ਗਿਆ ਹੈ ਕਿ ਉਹ ਲਗਭਗ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ । ਹਵਾਰਾ ਵਲੋਂ ਪਟੀਸ਼ਨ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ ਜੱਦੀ ਪਿੰਡ ਹਵਾਰਾ ਕਲਾਂ ਦੀ ਪੰਚਾਇਤ ਨੇ ਪੈਰੋਲ ਦੇ ਹੱਕ ਵਿੱਚ ਸਹਿਮਤੀ ਦਿੱਤੀ ਹੈ । ਪਟੀਸ਼ਨ ਵਿੱਚ ਮਨੁੱਖੀ ਆਧਾਰ ’ਤੇ ਆਰਜ਼ੀ ਰਿਹਾਈ ਦੇਣ ਦੀ ਅਪੀਲ ਕੀਤੀ ਗਈ ਹੈ ।

Advertisement

punjab hockey