ਚੰਡੀਗੜ੍ਹ੍, 17 ਨਵੰਬਰ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਅੱਜ ਐਲ. ਪੀ. ਯੂ. ਮਾਮਲੇ ਦੀ ਜਾਂਚ ਸੁਤੰਤਰ ਏਜੰਸੀ ਤੋਂ ਕਰਵਾਈ ਜਾਣ ਵਾਲੀ ਪਟੀਸ਼ਨ (Petition) ‘ਤੇ ਸੁਣਵਾਈ ਕੀਤੀ ਗਈ ਹੈ ।
ਕੀ ਹੋਇਆ ਸੁਣਵਾਈ ਦੌਰਾਨ
ਮਿਲੀ ਜਾਣਕਾਰੀ ਅਨੁਸਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵਿੱਚ ਵਾਪਰੀ ਹਿੰਸਾ, ਸਾੜਫੂਕ ਅਤੇ ਭੰਨਤੋੜ ਦੇ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ `ਤੇ ਜੋ ਅੱਜ ਹਾਈ ਕੋਰਟ ਵਿੱਚ ਮੁੜ ਸੁਣਵਾਈ ਹੋਈ ਦੌਰਾਨ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਸੱਤਿਆਪਾਲ ਜੈਨ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) ਪਹਿਲਾਂ ਹੀ ਉਸ ਥਾਂ ਦਾ ਦੌਰਾ ਕਰ ਚੁੱਕੀ ਹੈ ਜਿੱਥੇ ਹਿੰਸਾ ਹੋਈ ਸੀ ਅਤੇ ਏਜੰਸੀ ਵੱਲੋਂ ਸਬੰਧਤ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ ਗਈ ਹੈ ।
ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਇਸ ਤੋਂ ਇਲਾਵਾ ਕੇਂਦਰ ਸਰਕਾਰ ਦੇ ਵਕੀਲ ਨੇ ਅਦਾਲਤ ਤੋਂ 10 ਦਿਨਾਂ ਦਾ ਸਮਾਂ ਮੰਗਿਆ, ਤਾਂ ਜੋ ਸਾਰੇ ਸਬੰਧਤ ਤੱਥਾਂ `ਤੇ ਵਿਚਾਰ ਕਰਨ ਤੋਂ ਬਾਅਦ ਇਹ ਅੰਤਿਮ ਫੈਸਲਾ ਲਿਆ ਜਾ ਸਕੇ ਕਿ ਮਾਮਲਾ ਐਨ. ਆਈ. ਏ. ਨੂੰ ਸੌਂਪਿਆ ਜਾਣਾ ਚਾਹੀਦਾ ਹੈ ਜਾਂ ਨਹੀਂ । ਕੇਂਦਰ ਸਰਕਾਰ ਵੱਲੋਂ ਇਹ ਵੀ ਦੱਸਿਆ ਗਿਆ ਕੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਓਹਨਾਂ ਨੂੰ ਰਿਪੋਰਟ ਭੇਜ ਦਿੱਤੀ ਹੈ । ਇਸ ਉਪਰੰਤ ਅਦਾਲਤ ਨੇ ਮਾਮਲੇ ਦੀ ਸੁਣਵਾਈ (Hearing) ਮੁਲਤਵੀ ਕਰਦਿਆਂ ਅਗਲੀ ਤਰੀਕ 3 ਦਸੰਬਰ ਤੈਅ ਕੀਤੀ ਹੈ । ਅਗਲੀ ਸੁਣਵਾਈ ਤੱਕ ਸੂਬਾ ਅਤੇ ਕੇਂਦਰ ਸਰਕਾਰ ਨੂੰ ਨਵੇਂ ਘਟਨਾਕ੍ਰਮ ਸਬੰਧੀ ਹਲਫ਼ਨਾਮੇ ਦਾਇਰ ਕਰਨੇ ਹੋਣਗੇ ।









