ਨਵੀਂ ਦਿੱਲੀ, 24 ਫਰਵਰੀ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਬਣੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਵਿਚ ਵਾਂਗਚੁਕ ਦੀ ਹਿਰਾਸਤ ਖਿਲਾਫ਼ ਪਟੀਸ਼ਨ ਤੇ ਸੁਣਵਾਈ (Hearing on the petition) ਟਲਣ ਦਾ ਪਤਾ ਚੱਲਿਆ ਹੈ ।
ਕੀ ਕਾਰਨ ਰਿਹਾ ਸੁਣਵਾਈ ਟਲਣ ਦਾ
ਸੁਪਰੀਮ ਕੋਰਟ ਨੇ ਰਾਸ਼ਟਰੀ ਸੁਰੱਖਿਆ ਐਕਟ (ਰਾਸੁਕਾ) ਹੇਠ ਜਲਵਾਯੂ ਕਾਰਕੁੰਨ ਸੋਨਮ ਵਾਂਗਚੁਕ (Sonam Wangchuk) ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਸਬੰਧੀ ਉਨ੍ਹਾਂ ਦੀ ਪਤਨੀ ਗੀਤਾਂਜਲੀ ਜੇ. ਅੰਗਮੋ ਦੀ ਪਟੀਸ਼ਨ `ਤੇ ਸੁਣਵਾਈ 26 ਫਰਵਰੀ ਤੱਕ ਲਈ ਟਾਲ ਦਿੱਤੀ ਹੈ । ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਪੀ. ਬੀ. ਵਰਾਲੇ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੇ ਮੌਜੂਦ ਨਾ ਹੋਣ ਕਾਰਨ ਟਾਲੀ ।
ਕੀ ਦਲੀਲ ਦਿੱਤੀ ਸੀ ਵਧੀਕ ਸਾਲਿਸਟਰ ਜਨਰਲ ਨੇ
ਇਸ ਤੋਂ ਪਹਿਲਾਂ ਅਦਾਲਤ ਨੇ ਕੇਂਦਰ ਤੋਂ ਸਵਾਲ ਕੀਤਾ ਸੀ ਕਿ ਕੀ ਸੋਨਮ ਵਾਂਗਚੁਕ ਦੀ ਸਿਹਤ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਦੀ ਹਿਰਾਸਤ `ਤੇ ਸਰਕਾਰ ਵੱਲੋਂ ਮੁੜ ਤੋਂ ਵਿਚਾਰ ਕਰਨ ਦੀ ਕੋਈ ਸੰਭਾਵਨਾ ਹੈ । ਵਧੀਕ ਸਾਲਿਸਟਰ ਜਨਰਲ ਕੇ. ਐੱਮ. ਨਟਰਾਜ ਨੇ ਦਲੀਲ ਦਿੱਤੀ ਸੀ ਕਿ ਵਾਂਗਚੁਕ ਪਿਛਲੇ ਸਾਲ 24 ਸਤੰਬਰ ਨੂੰ ਲੇਹ `ਚ ਹੋਈ ਹਿੰਸਾ ਲਈ ਜਿ਼ੰਮੇਵਾਰ ਸਨ, ਜਿਸ `ਚ 4 ਲੋਕਾਂ ਦੀ ਮੌਤ ਹੋ ਗਈ ਸੀ ਅਤੇ 161 ਲੋਕ ਜ਼ਖਮੀ ਹੋਏ ਸਨ ।


