Patiala Help Club Logo

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਸਰਕਾਰ ਕਰੇ ਸਟੇਟਸ ਰਿਪੋਰਟ ਦਾਖਲ : ਹਾਈਕੋਰਟ

ਚੰਡੀਗੜ੍ਹ, 4 ਨਵੰਬਰ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸਟੇਟਸ ਰਿਪੋੋਰਟ (States Report) ਦਾਖਲ ਕਰਨ ਲਈ ਆਖਿਆ ਹੈ ।

ਹੋਰ ਕੀ ਕੀ ਆਖਿਆ ਗਿਆ ਹੈ ਹਾਈਕੋਰਟ ਵਲੋਂ

ਮਿਲੀ ਜਾਣਕਾਰੀ ਅਨੁੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜੋ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ (Parvinder Jhota) ਦੇ ਕਤਲ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਕੀਤੀ ਗਈ ਕਾਰਵਾਈ ਬਾਰੇ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ ਦੇ ਨਾਲ ਹੀ ਅਦਾਲਤ ਨੇ ਇਹ ਵੀ ਸਪੱਸ਼ਟ ਕਰਨ ਲਈ ਆਖਿਆ ਹੈ ਕਿ ਜੇਕਰ ਇਸ ਮਾਮਲੇ ਦੇ ਮੁਲਜ਼ਮਾਂ ਦੇ ਘਰ ਢਾਹੇ ਗਏ ਹਨ ਤਾਂ ਉਸ ਦੇ ਪੂਰੇ ਵੇਰਵੇ ਅਤੇ ਅਪਣਾਈ ਗਈ ਕਾਨੂੰਨੀ ਪ੍ਰਕਿਰਿਆ ਬਾਰੇ ਅਗਲੀ ਸੁਣਵਾਈ ਤੋਂ ਪਹਿਲਾਂ ਜਾਣਕਾਰੀ ਦਿੱਤੀ ਜਾਵੇ ।

ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਹਾਈਕੋਰਟ ਦੇ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਵੀਜਨ ਬੈਂਚ ਨੇ ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਨਿਰਦੇਸ਼ ਦਿੱਤਾ ਕਿ ਸਰਕਾਰ ਅਗਲੀ ਸੁਣਵਾਈ ਤੱਕ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਪੇਸ਼ ਕਰੇ । ਅਦਾਲਤ ਨੇ ਇਹ ਵੀ ਜਿ਼ਕਰ ਕੀਤਾ ਕਿ ਜੇਲ੍ਹਾਂ ਵਿੱਚ ਨਸਿ਼ਆਂ ਦੀ ਸਮੱਸਿਆ ਬਾਰੇ ਪਹਿਲਾਂ ਹੀ ਇਕ ਹੋਰ ਜਨਹਿਤ ਪਟੀਸ਼ਨ ਤਹਿਤ ਸੁਣਵਾਈ ਚੱਲ ਰਹੀ ਹੈ, ਇਸ ਲਈ ਇਸ ਮਾਮਲੇ ਨੂੰ ਵੀ ਉਸੇ ਨਾਲ ਜੋੜਿਆ ਜਾਵੇ । ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ ।

Advertisement

punjab hockey