Patiala Help Club Logo

ਵਿਜੀਲੈਂਸ ਨੇ ਅਕਤੂਬਰ ਵਿਚ ਕਿੰਨੇ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 16 ਨਵੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਰਿਸ਼ਵਤਖੋਰੀ ਦੇ ਮਾਮਲਿਆਂ ਵਿਚ ਅਕਤੂਬਰ ਮਹੀਨੇ ਵਿਚ ਕਿੰਨੇ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਮਾਮਲੇ ਆਇਆ ਰਿਸ਼ਵਤਖੋਰੀ ਦੇ ਅਕਤੂਬਰ ਵਿਚ ਸਾਹਮਣੇ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ (Corruption) ਵਿਰੁੱਧ ਵਿੱਢੀ ਹੋਈ ਮੁਹਿੰਮ ਦੌਰਾਨ ਪੰਜਾਬ ਵਿਜੀਲੈੈਂਸ ਬਿਊਰੋ ਵਲੋਂ ਜੋ ਅਕਤੂਬਰ ਮਹੀਨੇ ਵਿਚ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆਏ ਹਨ ਦੀ ਗਿਣੀ 11 ਹੈ। ਦੱਸਣਯੋਗ ਹੈ ਕਿ ਬਿਊਰੋ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇਮਾਨਦਾਰੀ ਨਾਲ ਯਤਨ ਕਰ ਰਿਹਾ ਹੈ ।

ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਭ੍ਰਿਸ਼ਟਾਚਾਰ ਤਹਿਤ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵਲੋਂ ਜੋ ਪੰਜਾਬ ਅੰਦਰ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਅਕਤੂਬਰ ਮਹੀਨੇ ਦੌਰਾਨ ਵੱਖ-ਵੱਖ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ (bribe) ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਗਿਣਤੀ 14 ਹੈ। ਜਿਕਰਯੋਗ ਹੈ ਕਿ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ 14 ਵਿਅਕਤੀ ਵਿਚ 11 ਸਰਕਾਰੀ ਕਰਮਚਾਰੀਆਂ ਅਤੇ 3 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ ।

ਕਿੰਨੇ ਭ੍ਰਿਸ਼ਟਾਚਾਰੀਆਂ ਵਿਰੁੱਧ ਕੀਤੇ ਗਏ ਹਨ ਦੋਸ਼ ਪੱਤਰ ਦਾਖਲ

ਉਪਰੋਕਤ ਭ੍ਰਿਸ਼ਟਾਚਾਰ ਦੇ ਵੱਖ-ਵੱਖ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ ਪੰਜਾਬ ਵਿਜੀਲੈਂਸ ਵਲੋਂ ਜੋ ਦੋਸ਼ ਪੱਤਰ ਅਦਾਲਤ ਵਿਚ ਦਾਖਲ ਕੀਤੇ ਗਏ ਹਨ ਦੀ ਗਿਣਤੀ 10 ਹੈ । ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਜਾਂਚਾਂ ਦਾਇਰ ਕੀਤੀਆਂ ਗਈਆਂ ਹਨ । ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਵੀ ਸ਼ਾਮਲ ਹਨ ।

Advertisement

punjab hockey
Meeting