Patiala Help Club Logo

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਛੇਤੀ ਹੀ ਹੋਵਾਂਗਾ ਪੇਸ਼ : ਗੁਰਜੀਤ ਰਾਣਾ

ਅੰਮ੍ਰਿਤਸਰ, 20 ਜੂਨ 2026 : ਪੰਜਾਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਰਾਣਾ (Gurjit Singh Rana) ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਐਲਾਨ ਕੀਤਾ ਗਿਆ ਹੈ ।

ਕਦੋਂ ਹੋਣਗੇ ਗੁਰਜੀਤ ਰਾਣਾ ਪੇਸ਼

ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ (Former MLA) ਰਾਣਾ ਗੁਰਜੀਤ ਸਿੰਘ ਵਲੋਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦਾ ਐਲਾਨ ਕੀਤਾ ਹੈ ਕਿ ਦੇ ਚਲਦਿਆਂ ਉਨ੍ਹਾਂ ਵਲੋਂ 29 ਜੂਨ ਨੂੰ ਪੇਸ਼ ਹੋਇਆ ਜਾਵੇਗਾ । ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਵਿਧਾਇਕਾਂ ਨੂੰ ਤਲਬ ਕੀਤਾ ਗਿਆ ਹੈ, ਜਿਸ ਦੇ ਤਹਿਤ ਰਾਣਾ ਗੁਰਜੀਤ ਸਿੰਘ ਉੱਥੇ ਹਾਜ਼ਰ ਹੋਣਗੇ ।

ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ : ਰਾਣਾ

ਆਪਣੇ ਬਿਆਨ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਸਿੱਖਾਂ ਦੀ ਸਰਵਉੱਚ ਸੰਸਥਾ ਹੈ ਅਤੇ ਜਦੋਂ ਵੀ ਉੱਥੋਂ ਬੁਲਾਵਾ ਆਵੇਗਾ, ਉਹ ਉੱਥੇ ਜ਼ਰੂਰ ਹਾਜ਼ਰ ਹੋਣਗੇ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬੁਲਾਵੇ `ਤੇ ਮੈਂ ਉੱਥੇ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਪੇਸ਼ ਹੋਵਾਂਗਾ ਅਤੇ ਜੋ ਵੀ ਆਦੇਸ਼ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਾਂਗਾ ।

ਰਾਣਾ ਤੋਂ ਪਹਿਲਾਂ ਕਿਸ ਨੇ ਕੀਤਾ ਸੀ ਪੇਸ਼ ਹੋਣ ਬਾਰੇ ਸਪੱਸ਼ਟ

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਗਈ ਇਸ ਤਲਬੀ ਤੋਂ ਬਾਅਦ ਪੰਜਾਬ ਦੇ ਸਿੱਖ ਸਿਆਸਤਦਾਨਾਂ ਵਿੱਚ ਹਲਚਲ ਕਾਫ਼ੀ ਤੇਜ਼ ਹੋ ਗਈ ਹੈ । ਰਾਣਾ ਗੁਰਜੀਤ ਸਿੰਘ ਤੋਂ ਪਹਿਲਾਂ ਬੀਤੇ ਕੱਲ੍ਹ ਹੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉੱਥੇ ਪੇਸ਼ ਹੋਣ ਬਾਰੇ ਸਪੱਸ਼ਟ ਕਰ ਦਿੱਤਾ ਸੀ ।

Advertisement