ਚੰਡੀਗੜ੍ਹ, 6 ਨਵੰਬਰ 2026 : ਪੰਜਾਬ ਅੰਦਰ ਝੋਨੇ ਦੀ ਪਰਾਲੀ ਸਾੜਨ (Stubble burning) ਦੀਆਂ ਘਟਨਾਵਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੰਜ ਸਤੰਬਰ ਤੱਕ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿੰਨੀਆਂ ਘਟਨਾਵਾਂ ਕੀਤੀਆਂ ਗਈਆਂ ਹਨ ਦਰਜ
ਮਿਲੀ ਜਾਣਕਾਰੀ ਅਨੁਸਾਰ ਪੀ. ਪੀ. ਸੀ. ਬੀ. (P.P.C.B.) ਵਲੋਂ ਜੋ ਪੰਜਾਬ ਅੰਦਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀਆਂ 5 ਨਵੰਬਰ 2026 ਤੱਕ 2787 ਰਿਪੋਰਟਾਂ ਦਰਜ ਕੀਤੀਆਂ ਗਈਆਂ ਹਨ । ਦੱਸਣਯੋਗ ਹੈ ਕਿ ਵਿਭਾਗ ਵਲੋਂ 2,194 ਥਾਵਾਂ `ਤੇ ਮੌਕੇ `ਤੇ ਜਾ ਕੇ ਕੀਤੀ ਗਈ ਜਾਂਚ ਵਿੱਚੋਂ 994 ਥਾਵਾਂ `ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ ਹੈ ।
ਕਿੰਨਾਂ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ ਸਰਕਾਰ ਵਲੋਂ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ (Government of Punjab) ਵੱਲੋਂ ਉਲੰਘਣਾਂ ਕਰਨ ਵਾਲਿਆਂ `ਤੇ 46.10 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ, ਜਿਸ ਵਿੱਚੋਂ 24.85 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ । ਇਸੇ ਤਰ੍ਹਾਂ ਪਰਾਲੀ ਸਾੜਨ ਵਾਲਿਆਂ ਵਿਰੁੱਧ ਧਾਰਾ 223 ਤਹਿਤ ਕੁੱਲ 710 ਐਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ ।
ਕਿੰਨੀਆਂ ਲਾਲ ਐਂਟਰੀਆਂ ਕੀਤੀਆਂ ਹਨ ਦਰਜ
ਉਪਰੋਕਤ ਮਾਮਲਿਆਂ ਵਿਚ ਮਾਲ ਵਿਭਾਗ ਦੇ ਰਿਕਾਰਡ ਵਿਚ ਲਾਲ ਐਂਟਰੀਆਂ (Red entries) ਦੀ ਜੇਕਰ ਗੱਲ ਕੀਤੀ ਜਾਵੇ ਤਾਂ 829 ਮਾਮਲੇ ਦਰਜ ਕੀਤੇ ਗਏ ਹਨ । ਪੰਜਾਬ ਭਰ ਵਿੱਚ 786 ਚੇਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ 18 ਮਾਮਲਿਆਂ ਵਿੱਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ ।
ਕਿਹੜੇ ਜਿਲੇ ਵਿਚ ਕਿੰਨੇ ਮਾਮਲਿਆਂ ਦੀ ਹੋਈ ਹੈ ਪੁਸ਼ਟੀ
ਪੰਜਾਬ ਦੇ ਜਿਲਾ ਤਰਨਤਾਰਨ ਵਿਚ 586 ਘਟਨਾਵਾਂ ਨਾਲ ਸੂਬੇ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 294 ਥਾਵਾਂ `ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਫਿ਼ਰੋਜ਼ਪੁਰ ਵਿੱਚ 361, ਸੰਗਰੂਰ ਵਿੱਚ 240, ਅੰਮ੍ਰਿਤਸਰ ਵਿੱਚ 221, ਬਠਿੰਡਾ ਵਿੱਚ 216 ਅਤੇ ਪਟਿਆਲਾ ਵਿੱਚ 156 ਘਟਨਾਵਾਂ ਰਿਪੋਰਟ ਹੋਈਆਂ ਹਨ । ਪਟਿਆਲਾ ਵਿੱਚ 27 ਐਫ਼. ਆਈ. ਆਰ. ਦਰਜ ਕਰਕੇ 2.15 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ।








