Patiala Help Club Logo

ਕੇਂਦਰੀ ਜੇਲ ਬਠਿੰਡਾ ਵਿਚ ਕੈਦੀ ਨੇ ਕੀਤੀ ਫਾਹਾ ਲਗਾ ਕੇ ਖੁਦਕੁਸ਼ੀ

ਬਠਿੰਡਾ, 24 ਸਤੰਬਰ 2026 : ਪੰਜਾਬ ਦੇ ਜਿਲਾ ਬਠਿੰਡਾ ਵਿਖੇ ਕੇਂਦਰੀ ਜੇਲ ਬਠਿੰਡਾ (Central Jail Bathinda) ਵਿਚ ਬੰਦ ਇਕ ਕੈਦੀ ਵਲੋਂ ਆਪਣੇ ਆਪ ਨੂੰ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਕੈਦੀ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਬਠਿੰਡਾ ਵਿਚ ਜੋ ਬੀਤੇ ਦਿਨੀਂ ਬੁੱਧਵਾਰ ਸਵੇਰੇ ਇਕ ਕੈਦੀ (Prisoner) ਵਲੋਂ ਕਥਿਤ ਤੌਰ `ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਵਿਚ ਮ੍ਰਿਤਕ ਦੀ ਪਛਾਣ ਜੱਸੂ ਸਿੰਘ (30) ਪੁੱਤਰ ਅਮਰੀਕ ਸਿੰਘ ਵਾਸੀ ਰਾਮਨਵਾਸ ਬਠਿੰਡਾ ਵਜੋਂ ਹੋਈ ਹੈ । ਜਾਣਕਾਰੀ ਅਨੁਸਾਰ ਜੱਸੂ ਸਿੰਘ ਵਿਰੁੱਧ ਜਿ਼ਲੇ ਦੇ ਬਾਲਿਆਂਵਾਲੀ ਥਾਣੇ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ । ਬਾਅਦ ਵਿਚ ਉਸ ਨੂੰ ਨਿਆਂਇਕ ਹਿਰਾਸਤ ਵਿਚ ਕੇਂਦਰੀ ਜੇਲ ਬਠਿੰਡਾ ਭੇਜ ਦਿੱਤਾ ਗਿਆ।

ਪੁਲਸ ਅਤੇ ਜੇਲ ਪ੍ਰਸ਼ਾਸਨ ਕਰ ਰਿਹਾ ਹੈ ਮਾਮਲੇ ਦੀ ਜਾਂਚ

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਪਹੁੰਚਾਇਆ । ਪੋਸਟਮਾਰਟਮ ਅਤੇ ਹੋਰ ਕਾਨੂੰਨੀ ਪ੍ਰਕਿਰਿਆਵਾਂ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ । ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਜੋ ਸਥਾਨਕ ਪੁਲਸ ਅਤੇ ਜੇਲ ਅਧਿਕਾਰੀ ਮੌਕੇ `ਤੇ ਪਹੁੰਚੇ । ਖੁਦਕੁਸ਼ੀ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ । ਪੁਲਸ ਅਤੇ ਜੇਲ ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਿਹਾ ਹੈ ।

Advertisement