Patiala Help Club Logo

ਹਰ ਬੱਚੇ ਨੂੰ ਸੁਰੱਖਿਅਤ ਅਤੇ ਉੱਜਵਲ ਭਵਿੱਖ ਦੇਣਾ ਸਰਕਾਰ ਦੀ ਜਿ਼ੰਮੇਵਾਰੀ

ਚੰਡੀਗੜ੍ਹ, 2 ਅਕਤੂਬਰ 2026 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਅਤੇ ਉੱਜਵਲ ਭਵਿੱਖ ਦੇਣਾ ਸਰਕਾਰ ਦੀ ਜਿ਼ੰਮੇਵਾਰੀ ਹੈ ।

ਬੱਚਿਆਂ ਲਈ ਕਿੰਨੀ ਰਾਸ਼ੀ ਕੀਤੀ ਜਾ ਚੁੱਕੀ ਹੈ ਜਾਰੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵਲੋਂ ਆਸ਼ਰਿਤ ਤੇ ਅਨਾਥ ਬੱਚਿਆਂ ਲਈ ਮੌਜੂਦਾ ਵਿੱਤੀ ਸਾਲ-2026-27 ਦੌਰਾਨ ਹੁਣ ਤੱਕ ਕਰੀਬ 218 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ । ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ (Orphaned children) ਨੂੰ ਵਿੱਤੀ ਸਹਾਇਤਾ ਅਤੇ ਹੋਰ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ ।

ਕਿਹੜੇ ਬੱਚੇ ਲੈ ਸਕਦੇ ਹਨ ਯੋਜਨਾ ਦਾ ਲਾਭ

ਇਸ ਯੋਜਨਾ ਦਾ ਲਾਭ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਲੈ ਸਕਦੇ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਦੋਵੇਂ ਹੀ ਨਹੀਂ ਰਹੇ ਜਾਂ ਦੋਵੇਂ ਘਰੋਂ ਗ਼ੈਰ-ਹਾਜ਼ਰ ਹਨ ਜਾਂ ਸਰੀਰਕ ਜਾਂ ਮਾਨਸਿਕ ਤੌਰ `ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ । ਇਨ੍ਹਾਂ ਬੱਚਿਆਂ ਨੂੰ ਨਿਰਵਿਘਨ, ਪਾਰਦਰਸ਼ੀ ਅਤੇ ਸਮੇਂ ਸਿਰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿੱਤੀ ਸਾਲ 2026-27 ਦੌਰਾਨ ਕਰੀਬ 433 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ ।

Advertisement