ਜਲੰਧਰ, 8 ਜੁਲਾਈ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਵੱਖ-ਵੱਖ ਖੇਤਰਾਂ ਵਿਚ ਚੱਲ ਰਹੇ ਤਿੰਨ ਹੁੱਕਾ ਬਾਰਾਂ (Hookah Bar) ਵਿਰੁੱਧ ਜਲੰਧਰ ਪੁਲਸ ਕਮਿਸ਼ਨਰੇਟ ਵਲੋਂ ਕਾਰਵਾਈ ਕੀਤੀ ਗਈ ਹੈ ।
ਕੀ ਕੀ ਜ਼ਬਤ ਕੀਤਾ ਗਿਆ ਹੈ ਹੁੱਕਾ ਬਾਰਾਂ ਵਿਚੋਂ
ਮਿਲੀ ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਸ (Jalandhar Commissionerate Police) ਵਲੋਂ `ਨਸਿ਼ਆਂ ਵਿਰੁੱਧ ਜੰਗ` ਮੁਹਿੰਮ ਦੇ ਹਿੱਸੇ ਵਜੋਂ ਜੋ ਅਰਬਨ ਅਸਟੇਟ ਖੇਤਰ ਵਿੱਚ ਚੱਲ ਰਹੇ ਗੈਰ-ਕਾਨੂੰਨੀ (Illegal) ਹੁੱਕਾ ਬਾਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਤੇ ਛਾਪੇਮਾਰੀ ਦੌਰਾਨ ਪੁਲਸ ਨੇ ਵੱਡੀ ਮਾਤਰਾ ਵਿਚ ਪਾਬੰਦੀਸ਼ੁਦਾ ਸੁਆਦ ਵਾਲਾ ਤੰਬਾਕੂ, ਕਈ ਹੁੱਕਾ ਅਤੇ ਹੋਰ ਸਬੰਧਤ ਸਮਾਨ ਬਰਾਮਦ ਕੀਤਾ । ਪੁਲਸ ਨੇ ਬਰਾਮਦ ਕੀਤੀ ਸਮੱਗਰੀ ਨੂੰ ਜ਼ਬਤ ਕਰ ਲਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਸੀਲ ਕਰ ਦਿੱਤਾ ਹੈ । ਇਹ ਕਾਰਵਾਈ ਤਿੰਨ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਦੁਆਰਾ ਸਾਂਝੇ ਤੌਰ `ਤੇ ਕੀਤੀ ਗਈ ਸੀ । ਮੌਕੇ `ਤੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਫਿਲਹਾਲ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
ਪੁਲਸ ਨੂੰ ਮਿਲੀ ਸੀ ਨਜਾਇਜ਼ ਹੁੱਕਾ ਬਾਰਾਂ ਸਬੰਧੀ ਸੂਚਨਾ : ਏ. ਡੀ. ਸੀ. ਪੀ.
ਏ. ਡੀ. ਸੀ. ਪੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਮੰਗਲਵਾਰ ਸ਼ਾਮ ਨੂੰ ਇਸ ਮਾਮਲੇ ਸਬੰਧੀ ਇੱਕ ਸੂਚਨਾ ਮਿਲੀ ਸੀ । ਇਸ ਜਾਣਕਾਰੀ ਦੇ ਆਧਾਰ `ਤੇ ਏ. ਸੀ. ਪੀ. (ਵੈਸਟ) ਅਤੇ ਏ. ਸੀ. ਪੀ. (ਮਾਡਲ ਟਾਊਨ) ਦੀ ਨਿਗਰਾਨੀ ਹੇਠ ਇੱਕ ਆਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਸੀ । ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਤਿੰਨ ਵੱਖ-ਵੱਖ ਥਾਣਿਆਂ ਦੇ ਪੁਲਸ ਕਰਮਚਾਰੀਆਂ ਦੀ ਇਕ ਸਾਂਝੀ ਟੀਮ ਬਣਾਈ ਗਈ । ਇਸ ਤੋਂ ਬਾਅਦ, ਪੁਲਿਸ ਨੇ ਆਪ੍ਰੇਸ਼ਨ ਲਈ ਪੂਰੀ ਤਰ੍ਹਾਂ ਤਿਆਰ, ਅਰਬਨ ਅਸਟੇਟ ਖੇਤਰ ਵਿਚ ਸ਼ੱਕੀ ਥਾਵਾਂ `ਤੇ ਛਾਪੇਮਾਰੀ ਕੀਤੀ ।
ਤਿੰਨ ਵਿਅਕਤੀਆਂ ਨੂੰ ਲਿਆ ਗਿਆ ਹੈ ਹਿਰਾਸਤ ਵਿਚ
ਏ. ਡੀ. ਸੀ. ਪੀ. ਰਾਕੇਸ਼ ਯਾਦਵ ਨੇ ਸਪੱਸ਼ਟ ਕੀਤਾ ਕਿ ਜਲੰਧਰ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਜਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ (Drug trafficking) ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੁਲਸ `ਨਸਿ਼ਆਂ ਵਿਰੁੱਧ ਜੰਗ` (War on drugs) ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਅਜਿਹੇ ਤੱਤਾਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਂਦੇ ਰਹਿਣਗੇ । ਕਾਰਵਾਈ ਦੌਰਾਨ ਪੁਲਸ ਨੇ ਮੌਕੇ `ਤੇ ਮੌਜੂਦ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ । ਪੁਲਸ ਅਧਿਕਾਰੀਆਂ ਦੇ ਅਨੁਸਾਰ ਗੈਰ-ਕਾਨੂੰਨੀ ਕਾਰੋਬਾਰ ਦੇ ਮੁੱਖ ਸੰਚਾਲਕਾਂ ਅਤੇ ਨੈੱਟਵਰਕ ਨਾਲ ਜੁੜੇ ਹੋਰਾਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।








