Patiala Help Club Logo

ਪਰਵਿੰਦਰ ਸਿੰਘ ਝੋਟਾ ਨੂੰ ਦਿੱਤਾ ਜੱਥੇਦਾਰ ਗੜ੍ਹਗੱਜ ਨੇ ਦਿੱਤਾ ਸ਼ਹੀਦ ਕਰਾਰ

ਬਠਿੰਡਾ, 16 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਜੱਥੇਦਾਰ ਕੁਲਦੀਪ ਸਿੰਘ ਗੜ੍ਹਗੱਜ (Jathedar Kuldeep Singh Garhgaj) ਵਲੋਂ ਸ਼ਹੀਦ ਕਰਾਰ ਦਿੱਤੇ ਜਾਣ ਦਾ ਸਮਾਚਾਰ ਹੈ ।

ਹੋਰ ਕੀ ਕੀ ਆਖਿਆ ਜੱਥੇਦਾਰ ਗੜ੍ਹਗੱਜ ਨੇ

ਮਾਨਸਾ ਵਿਖੇ ਮੌਤ ਦੇ ਘਾਟ ਉਤਰੇ ਪਰਵਿੰਦਰ ਸਿੰਘ ਝੋਟਾ (Parvinder Singh Jhota) ਦੇ ਕਤਲ ਮਾਮਲੇ ਵਿਚ ਸਰਕਾਰ ਤੇ ਸਵਾਲ ਚੁੱਕਿਆਂ ਜੱਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਨੇ ਆਖਿਆ ਕਿ ਇਸ ਮਾਮਲੇ ਵਿਚ ਕੀ ਐਸ. ਐਚ. ਓ. ਦੀ ਮੁਅੱਤਲੀ ਵਾਲੀ ਕਾਰਵਾਈ ਕਾਫੀ ਹੈ । ਉਨ੍ਹਾਂ ਇਸ ਮੌਕੇ ਨਸ਼ਾ ਤਸਕਰੀ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਕੰਨ ਖੋਲ੍ਹ ਕੇ ਸੁਣਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸੀ ਮੁੱਦਾ ਨਾ ਹੋ ਕੇ ਸਾਡੀ ਹੋਂਦ ਦਾ ਮੁੱਦਾ ਹੈ ।

ਸਿੱਖ ਭਾਈਚਾਰਾ ਦੇਵੇਗਾ ਸੰਘਰਸ਼ ਕਰ ਰਹੀ ਕਮੇਟੀ ਦੇ ਅਗਲੇ ਪ੍ਰੋਗਰਾਮ ਵਿਚ ਸਹਿਯੋਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਨੇ ਐਲਾਨ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੀ ਅਗਵਾਈ ਹੇਠ ਸਿੱਖ ਭਾਈਚਾਰੇ ਵਲੋਂ ਸੰਘਰਸ਼ ਦੀ ਅਗਵਾਈ ਕਰ ਰਹੀ ਕਮੇਟੀ ਵੱਲੋਂ ਐਲਾਨੇ ਜਾਣ ਵਾਲੇ ਅਗਲੇ ਪ੍ਰੋਗਰਾਮ ਵਿੱਚ ਸਹਿਯੋਗ ਦਿੱਤਾ ਜਾਵੇਗਾ । ਉੁਨ੍ਹਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇੱਥੇ ਆ ਕੇ ਇਸ ਪਰਿਵਾਰ ਦਾ ਸਾਥ ਦੇਣ ।

ਕੀ ਦੋਸ਼ ਲਗਾਇਆ ਗਿਆ ਜੱਥੇਦਾਰ ਵਲੋਂ

ਇਸ ਮੌਕੇ ਜਥੇਦਾਰ ਗੜਗੱਜ ਨੇ ਦੋਸ਼ ਲਗਾਇਆ ਕਿ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਕਾਰਨ ਨਿਸ਼ਾਨਾ ਬਣਾਇਆ ਗਿਆ ਹੈ । ਘਟਨਾ ਦੀ ਵੀਡੀਓ ਦਾ ਹਵਾਲਾ ਦਿੰਦਿਆਂ ਉਨ੍ਹਾਂ ਪੁਲਸ ਦੀ ਕਾਰਵਾਈ ’ਤੇ ਸਵਾਲ ਉਠਾਏ ਅਤੇ ਮਾਮਲੇ ਨੂੰ ਨਿੱਜੀ ਰੰਜਿਸ਼ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ । ਉਨ੍ਹਾਂ ਕਿਹਾ ਕਿ ਅਜਿਹੇ ਦਾਅਵੇ ਨਸ਼ਾ ਤਸਕਰੀ ਦੇ ਵੱਡੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਕੀਤੇ ਜਾ ਰਹੇ ਹਨ ।