ਤਰਨਤਾਰਨ ਹਲਕੇ ਦੇ ਖੇਤਰਾਂ ਵਿਚ ਚਾਰ ਦਿਨਾਂ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਚੰਡੀਗੜ੍ਹ, 24 ਅਕਤੂੂਬਰ 2025 : ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨਤਾਰਨ (Assembly constituency Tarn Taran) ਵਿਖੇ ਜਿਮਨੀ ਚੋਣ ਦੇ ਮੱਦੇਨਜ਼ਰ 9 ਤੋਂ 11 ਨਵੰਬਰ ਤੱਕ ਹਲਕੇ ਅਧੀਨ ਆਉਣ ਵਾਲੇ ਖੇਤਰਾਂ ਵਿਚ ਸ਼ਰਾਬ ਦੇ ਠੇਕੇ ਬੰਦ (Liquor shops closed)  ਰਹਿਣਗੇੇ । ਦੱਸਣਯੋਗ ਹੈ ਕਿ 14 ਨਵੰਬਰ ਨੂੰ ਜਿਸ ਦਿਨ ਨਤੀਜਾ ਆਉਣਾ ਹੈ ਮੌਕੇ ਤਿੰਨ ਕਿਲੋਮੀਟਰ ਦੇ ਖੇਤਰ ਵਿਚ ਡਰਾਈ ਡੇ ਐਲਾਨ ਕੀਤਾ ਗਿਆ ਹੈ ।

ਕਿਸ ਨੇ ਦਿੱਤੀ ਇਹ ਜਾਣਕਾਰੀ

ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਕਮਿਸ਼ਨਰ ਨੇ ਤਰਨ ਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਨਾਲ ਲੱਗਦੇ ਖੇਤਰਾਂ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ (November 9th from 6pm to November 11th) ਨੂੰ ਸ਼ਾਮ 6 ਵਜੇ ਤੱਕ ਅਤੇ 14 ਨਵੰਬਰ ਨੂੰ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਘੋਸ਼ਿਤ (Dry day declared)  ਕੀਤਾ ਹੈ । ਇਹ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਤਰਨ ਤਾਰਨ ਵਿਧਾਨ ਸਭਾ ਹਲਕਾ ਅਤੇ ਇਸਦੇ ਆਲੇ ਦੁਆਲੇ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਨੂੰ ਸ਼ਾਮ 6 ਵਜੇ ਤੱਕ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ ।