Patiala Help Club Logo

ਮੈਡ ਸੰਧੂ ਕਤਲ ਮਾਮਲੇ `ਚ ਮੁੱਖ ਮੁਲਜ਼ਮ ਪੰਜਾਬ ਪੁਲਸ ਵਲੋਂ ਮੁੰਬਈ ਤੋਂ ਗ੍ਰਿਫਤਾਰ

ਚੰਡੀਗੜ੍ਹ, 14 ਅਕਤੂਬਰ 2026 : ਪੰਜਾਬ ਦੇ ਅੰਮ੍ਰਿਤਸਰ ਵਿਖੇ ਮੈਡ ਸੰਧੂ (Mad Sandhu) ਦੇ ਹੋਏ ਕਤਲ ਮਾਮਲੇ ਵਿਚ ਪੰਜਾਬ ਪੁਲਸ ਵਲੋਂ ਮੁੁੱਖ ਮੁਲਜਮ ਨੂੰ ਮੁੰਬਈ ਤੋਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਮੁੱਖ ਮੁਲਜਮ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ (ਉਰਫ਼ ਮਧੂਸੂਦਨ) ਦੇ ਕਤਲ ਮਾਮਲੇ ਵਿੱਚ ਇੱਕ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਸ ਵਲੋਂ ਮੁੱਖ ਮੁਲਜ਼ਮ (Main accused) ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ ਦੀ ਪਛਾਣ ਜੋਬਨਪ੍ਰੀਤ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਕਾਰਵਾਈ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਮੁੰਬਈ ਏ. ਟੀ. ਐੱਸ. ਦੇ ਸਹਿਯੋਗ ਨਾਲ ਕੀਤੀ ਗਈ ।

ਕੀ ਕੀ ਬਰਾਮਦ ਕੀਤਾ ਗਿਆ ਮੁੱਖ ਮੁਲਜਮ ਕੋਲੋਂ

ਪ੍ਰਾਪਤ ਸੂਚਨਾ ਮੁਤਾਬਕ ਮੈਡ ਸੰਧੂ ਦੇ ਕਤਲ ਮਾਮਲੇ ਵਿਚ ਪੁਲਸ ਵਲੋਂ ਜਿਸ ਮੁੱਖ ਮੁਲਜਮ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ ਪੁਲਸ ਨੇ ਤਿੰਨ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਹਨ । ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਸੋਸ਼ਲ ਮੀਡੀਆ `ਤੇ ਪੋਸਟ ਸਾਂਝੀ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ ।

ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ

ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੋਬਨਪ੍ਰੀਤ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ । ਉਸ `ਤੇ ਸ਼ੂਟਰਾਂ ਨੂੰ ਹਥਿਆਰ ਪਹੁੰਚਾਉਣ, ਅਪਰਾਧਿਕ ਗਤੀਵਿਧੀਆਂ ਲਈ ਫੰਡ ਮੁਹੱਈਆ ਕਰਵਾਉਣ ਅਤੇ ਹੋਰ ਲੋੜੀਂਦੀ ਸਹਾਇਤਾ ਦਾ ਪ੍ਰਬੰਧ ਕਰਨ ਵਿੱਚ ਭੂਮਿਕਾ ਨਿਭਾਉਣ ਦਾ ਦੋਸ਼ ਹੈ। ਜਾਂਚ ਦੌਰਾਨ ਤਰਨਤਾਰਨ ਜਿ਼ਲ੍ਹੇ ਵਿੱਚ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਵਿੱਚ ਮੁਲਜ਼ਮ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਹੋਇਆ ਹੈ । ਪੁਲਸ ਇਨ੍ਹਾਂ ਮਾਮਲਿਆਂ ਵਿੱਚ ਉਸ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ ।

Advertisement