ਮੋੋਹਾਲੀ, 21 ਨਵੰਬਰ 2026 : ਪੰਜਾਬ ਦੇ ਜਿਲਾ ਮੋਹਾਲੀ ਅਧੀਨ ਆਉਂਦੇ ਸ਼ਹਿਰ ਜੀਰਕਪੁਰ ਵਿਖੇ ਏ. ਐਸ. ਆਈ. ਕਤਲ ਕਾਂਡ ਦਾ ਮੁੱਖ ਨਿਸ਼ਾਨੇਬਾਜ ਗ੍ਰਿਫ਼ਤਾਰ (Arrest) ਕਰ ਲਿਆ ਗਿਆ ਹੈ ।
ਕੌਣ ਹੈ ਇਹ ਮੁੱਖ ਨਿਸ਼ਾਨੇਬਾਜ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੀ ਜਿਸ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਵਲੋਂ ਸਹਾਇਕ ਸਬ-ਇੰਸਪੈਕਟਰ ਇਕਬਾਲ ਸਿੰਘ ਦੇ ਕਤਲ ਕਾਂਡ ਮਾਮਲੇ ਵਿਚ ਮੁੱਖ ਨਿਸ਼ਾਨੇਬਾਜ (Chief Marksman) ਨੂੰ ਜੀਰਕਪੁਰ ਵਿਚ ਇਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਬ੍ਰਾਹਮਣ ਦੇ ਤੌਰ ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਵਿਅਕਤੀ ਵਲੋਂ 11 ਅਕਤੂਬਰ-2026 ਨੂੰ ਤਰਨਤਾਰਨ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ।
ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ
ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਏ. ਜੀ. ਟੀ. ਐਫ. ਦੀਆਂ ਟੀਮਾਂ ਵਲੋਂ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਲਗਾਤਾਰ ਤਕਨੀਕੀ ਨਿਗਰਾਨੀ ਅਤੇ ਖੂਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਸ ਟੀਮਾਂ ਵਲੋਂ ਚੰਡੀਗੜ੍ਹ, ਦਿੱਲੀ ਅਤੇ ਜੈਪੁਰ ਵਿੱਚ ਮੁਲਜ਼ਮਾਂ ਦੀਆਂ ਹਰਕਤਾਂ ਦਾ ਪਤਾ ਲਗਾਇਆ ਅਤੇ ਅੰਤ ਵਿੱਚ ਜ਼ੀਰਕਪੁਰ ਦੇ ਇੱਕ ਹੋਟਲ ਤੋਂ ਹੈਪੀ ਬ੍ਰਾਹਮਣ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ । ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ।
ਕੀ ਦੱਸਿਆ ਏ. ਜੀ. ਟੀ. ਐਫ. ਦੇ ਡੀ. ਜੀ. ਪੀ. ਨੇ
ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਪੈਸ਼ਲ ਡੀ. ਜੀ. ਪੀ. ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਸ ਨੂੰ ਮਜ਼ਬੂਤ ਤਕਨੀਕੀ ਅਤੇ ਖੂਫੀਆ ਜਾਣਕਾਰੀ ਮਿਲੀ ਸੀ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਬ੍ਰਾਹਮਣ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਲੁਕਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਕਰਦਿਆਂ ਏ. ਜੀ. ਟੀ. ਐਫ. ਦੇ ਡੀ. ਐਸ. ਪੀ. (ਓਪਰੇਸ਼ਨ) ਦੀ ਅਗਵਾਈ ਵਾਲੀ ਇੱਕ ਪੁਲਸ ਟੀਮ ਨੇ ਮੁਲਜ਼ਮ ਨੂੰ ਫੜਨ ਲਈ ਹੋਟਲ ਨੂੰ ਘੇਰ ਲਿਆ ।
ਕਤਲ ਕਾਂਡ ਵਿਚ ਇਕ ਹੋਰ ਦੀ ਪਛਾਣ ਕਰ ਲਈ ਗਈ ਹੈ
ਪ੍ਰਮੋਦ ਬਾਨ ਨੇ ਅੱਗੇ ਦੱਸਿਆ ਕਿ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਗੋਲੀਬਾਰੀ ਹੋਈ, ਜਿਸ ਨਾਲ ਹੈਪੀ ਬ੍ਰਾਹਮਣ ਜ਼ਖਮੀ ਹੋ ਗਿਆ। ਪੁਲਸ ਨੇ ਉਸਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ । ਬਾਅਦ ਵਿੱਚ ਦੋਸ਼ੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ, ਅਤੇ ਪੁਲਿਸ ਟੀਮਾਂ ਉਸਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ ।












