Patiala Help Club Logo

ਪਟਿਆਲਾ ਵਿਚ ਬੀ. ਐਲ. ਓ. ਨਾਲ ਦੁਰਵਿਹਾਰ ਕਰਨ ਵਾਲਾ ਗ੍ਰਿਫ਼ਤਾਰ

ਪਟਿਆਲਾ, 10 ਜੁਲਾਈ 2026 : ਪਟਿਆਲਾ ਵਿਚ ਐਸ. ਆਈ. ਆਰ. (S. I. R.) ਦੇ ਕੰਮ ਵਿਚ ਲੱਗੇ ਬੀ. ਐਲ. ਓ. ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ ।

ਕੀ ਜਾਣਕਾਰੀ ਦਿੱਤੀ ਡਿਪਟੀ ਕਮਿਸ਼ਨਰ ਪਟਿਆਲਾ ਨੇ

ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਧਿਕਾਰੀ (Deputy Commissioner-cum-District Election Officer) ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦਾ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਸੀ ਅਤੇ ਉਨ੍ਹਾਂ ਨੇ ਨਿਰਦੇਸ਼ ਜਾਰੀ ਕੀਤੇ ਸਨ ਕਿ ਬੀ. ਐਲ. ਓਜ਼. (B. L. Oz.) ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਪਕੜੇ ਗਏ ਵਿਅਕਤੀਨੇ ਵੇਰਵੇ ਮੰਗਣ ਤੇ ਕਰ ਦਿੱਤਾ ਸੀ ਹਮਲਾ

ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ `ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀ. ਐਲ. ਓ. ਨੇ ਐਸ. ਆਈ. ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ । ਇਸ ਘਟਨਾ ਤੋਂ ਬਾਅਦ ਪੁਲਸ ਥਾਣਾ ਤ੍ਰਿਪੁੜੀ ਵਿਖੇ ਭਾਰਤੀ ਨਿਆਏ ਸੰਹਿਤਾ-2023 ਦੀ ਧਾਰਾ 115(2), 351 (3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫ. ਆਈ. ਆਰ. ਦਰਜ (FIR registered) ਕੀਤੀ ਗਈ ਸੀ ।

ਵੋਟਰ ਬੀ. ਐਲ. ਓਜ. ਨੂੰ ਦੇਣ ਪੂਰਾ ਸਹਿਯੋਗ : ਚੋਣ ਅਧਿਕਾਰੀ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ (Chief Electoral Officer Punjab) ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ. ਆਈ. ਆਰ. ਦੌਰਾਨ ਬੀ. ਐਲ. ਓਜ. ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਪਟਿਆਲਾ ਜਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ. ਐਲ. ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ।

Advertisement