ਮੌਸਮ ਵਿਭਾਗ ਨੇ ਕੀਤੀ ਪੀਲੀ ਗਰਮੀ ਦੀ ਲਹਿਰ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 25 ਅਪ੍ਰੈਲ 2026 : ਚੰਡੀਗੜ੍ਹ ਵਿਖੇ ਬਣੇ ਮੌਸਮ ਵਿਗਿਆਨ ਕੇਂਦਰ (Meteorological Center) ਵਲੋਂ ਪੰਜਾਬ ਤੇ ਚੰਡੀਗੜ੍ਹ ਦੋਹਾਂ ਲਈ ਅੱਜ ਪੀਲੀ ਗਰਮੀ (Yellow heat) ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ ।

ਕੱਲ ਨਾਲੋਂ ਅੱਜ ਪੰਜ ਡਿੱਗਰੀ ਤਾਪਮਾਨ ਵਧ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਇਸ ਸਮੇਂ ਜਿਥੇ ਤੇਜ਼ ਗਰਮੀ ਦਾ ਸਾਹਮਣਾ ਕਰ ਰਹੇ ਹਨ, ਉਥੇ ਕੱਲ ਨਾਲੋਂ ਅੱਜ ਪੰਜ ਡਿੱਗਰੀ ਜਿ਼ਆਦਾ ਤਾਪਮਾਨ (Temperature) ਕਾਰਨ ਗਰਮੀ ਨੇ ਲੋਕਾਂ ਨੂੰ ਤਪਾ ਰੱਖਿਆ ਹੈ। ਬਠਿੰਡਾ ਅਤੇ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 41.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।

ਹੋਰ ਕੀ ਕੀ ਚਿਤਾਵਨੀ ਜਾਰੀ ਕੀਤੀ ਮੌਸਮ ਵਿਭਾਗ ਨੇ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਜੋ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਪੀਲੀ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ ਨਾਲ ਹੀ ਇਹ ਵੀ ਆਖਿਆ ਗਿਆ ਹੈ ਕਿ ਇਸ ਸਮੇਂ ਦੌਰਾਨ ਚੰਡੀਗੜ੍ਹ ਵਿੱਚ ਇੱਕ ਗਰਮ ਰਾਤ ਹੋਣ ਦੀ ਸੰਭਾਵਨਾ ਹੈ ਤੇ 26 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ।

ਕਿਹੜੇ ਹਨ 10 ਜਿਲੇ ਜਿਨ੍ਹਾਂ ਵਿਚ ਗਰਮੀ ਦੀ ਲਹਿਰ ਚੱਲਣੀ ਹੈ

ਅੱਜ, 10 ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਮੀ ਦੀ ਲਹਿਰ ਦੀ ਸਥਿਤੀ ਹੋਣ ਦੀ ਸੰਭਾਵਨਾ ਹੈ ਜਿਨ੍ਹਾਂ ਵਿਚ ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ ਅਤੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਗਰਮ ਰਾਤਾਂ ਦੀ ਉਮੀਦ ਹੈ। ਇਸ ਤੋਂ ਇਲਾਵਾ, ਫਾਜਿ਼ਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ।