Patiala Help Club Logo

ਖਰੜ `ਚ ਪ੍ਰਵਾਸੀ ਨੌਜਵਾਨ ਦਾ ਦਿਨ ਦਿਹਾੜੇ ਚਾਕੂ ਮਾਰ ਕੇ ਕਤਲ

ਖਰੜ, 15 ਜੂਨ 2026 : ਪੰਜਾਬ ਦੇ ਸ਼ਹਿਰ ਖਰੜ (Kharar) ਵਿਖੇ ਬੀਤੇ ਦਿਨੀਂ ਇਕ ਪ੍ਰਵਾਸੀ ਨੌਜਵਾਨ ਦਾ ਦਿਨ ਦਿਹਾੜੇ ਚਾਕੂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਮਿਲਿਆ ਹੈ ।

ਕੌਣ ਹੈ ਇਹ ਨੌਜਵਾਨ

ਖਰੜ ਦੇ ਵਾਰਡਨੰਬਰ-27 ਅਧੀਨ ਪੈਂਦੇ ਪਿੰਡ ਬਡਾਲੀ `ਚ ਦਿਨ-ਦਿਹਾੜੇ ਇਕ ਪ੍ਰਵਾਸੀ ਨੌਜਵਾਨ (Immigrant youth) ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਸਨੀ ਨਵਾਂ `ਤੇ ਪੁੱਤਰ ਸ਼ੀਸ਼ਪਾਲ ਵਜੋਂ ਹੋਈ ਹੈ, ਜੋ ਸ਼ਹਿਰ ਬਡਾਲਾ `ਚ `ਚ ਕਿਰਾਏ ਕਿਰਾਏ ਦੇ ਦੇ ਮਕਾਨ ਮਕਾਨ `ਚ ਰਹਿੰਦਾ ਸੀ ਅਤੇ ਕਰਿਆਨੇ ਦੀ ਦੁਕਾਨ ਕੰਮ ਕਰਦਾ ਸੀ । ਪੁਲਸ ਨੇ ਮਾਮਲਾ ਦਰਜ ਕਰ ਕੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ ।

ਪੁਲਸ ਨੇ ਵਾਰਦਾਤ ਵਿਚ ਵਰਤਿਆ ਚਾਕੂ ਕਰ ਲਿਆ ਹੈ ਬਰਾਮਦ

ਜਾਣਕਾਰੀ ਅਨੁਸਾਰ ਸਨੀ ਮੋਟਰਸਾਈਕਲ `ਤੇ ਜਾ ਰਿਹਾ ਸੀ ਕਿ ਕੁਝ ਲੋਕਾਂ ਨੇ ਉਸ `ਤੇ ਚਾਕੂ ਨਾਲ ਹਮਲਾ ਕਰ ਦਿੱਤਾ । ਸਨੀ ਦੀ ਮੌਕੇ `ਤੇ ਹੀ ਮੌਤ ਹੋ ਗਈ । ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ `ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ `ਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ । ਇਸ ਦੇ ਨਾਲ ਹੀ ਫੋਰੈਂਸਿਕ ਟੀਮ ਵੱਲੋਂ ਵੀ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ । ਪੁਲਸ ਨੇ ਵਾਰਦਾਤ `ਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਹੈ ।

ਕੀ ਦੱਸਿਆ ਮ੍ਰਿਤਕ ਦੇ ਪਿਤਾ ਨੇ

ਮਿਤਕ ਦੇ ਪਿਤਾ ਸ਼ੀਸ਼ਪਾਲ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦੇ ਕਰਦੇ ਹਨ ਜਦਕਿ ਉਨ੍ਹਾਂ ਦਾ ਪੁੱਤਰ ਕਰਿਆਨੇ ਦੀ ਦੁਕਾਨ `ਤੇ ਕੰਮ ਕਰਦਾ ਸੀ । ਕਤਲ ਦੇ ਕਾਰਨਾਂ ਬਾਰੇ ਅਜੇ ਤੱਕ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ । ਇਸ ਸਬੰਧੀ ਖਰੜ ਸਦਰ ਥਾਣੇ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ. ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ । ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ ।

Advertisement