ਲਾਪਤਾ ਐਨ. ਆਰ. ਆਈ. ਦਾ ਹੋਇਆ ਕਤਲ

Jun 6, 2026 | News

ਅੰਮ੍ਰਿਤਸਰ, 6 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਇਕ ਪ੍ਰਵਾਸੀ ਭਾਰਤੀ ਵਿਅਕਤੀ ਦਾ ਕਤਲ (Murder) ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਦਾ ਪਤਾ ਚੱਲਿਆ ਹੈ ।

ਕੌਣ ਹੈ ਇਹ ਐਨ. ਆਰ. ਆਈ.

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਜੋ ਲਾਪਤਾ ਹੋਏ ਇੱਕ ਪ੍ਰਵਾਸੀ ਭਾਰਤੀ (ਐਨ. ਆਰ. ਆਈ.) (N. R. I.) ਦਾ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਸੁਨੀਲ ਸ਼ਰਮਾ (66) ਵਜੋਂ ਹੋਈ ਹੈ । ਦੱਸਣਯੋਗ ਹੈ ਕਿ ਉਹ ਇੱਕ ਆਸਟ੍ਰੇਲੀਆਈ ਨਾਗਰਿਕ ਸੀ ਅਤੇ ਆਪਣੇ ਜੱਦੀ ਘਰ ਦੀ ਦੇਖਭਾਲ ਕਰਨ ਅਤੇ ਦੰਦਾਂ ਦੀ ਮੁਰੰਮਤ ਅਤੇ ਪੇਂਟਿੰਗ ਦਾ ਕੰਮ ਕਰਨ ਲਈ ਅੰਮ੍ਰਿਤਸਰ ਆਇਆ ਸੀ ।

ਕਦੋਂ ਤੋਂ ਸੀ ਲਾਪਤਾ

ਜਾਣਕਾਰੀ ਮੁਤਾਬਕ ਉਕਤ ਵਿਅਕਤੀ ਵਿਦੇਸ਼ ਤੋਂ ਭਾਰਤ ਆਉਣ ਤੋਂ ਬਾਅਦ 22 ਮਈ ਨੂੰ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਲਾਪਤਾ ਹੋ ਗਿਆ ਸੀ । ਪੁਲਸ ਨੇ ਹੁਣ ਉਸਦੇ ਕਤਲ ਦੀ ਪੁਸ਼ਟੀ ਕਰ ਦਿੱਤੀ ਹੈ । ਮ੍ਰਿਤਕ ਦੇ ਭਰਾ ਨੂੰ ਕਤਲ ਲਈ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ । ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਜਾਇਦਾਦ ਦੇ ਵਿਵਾਦ ਕਾਰਨ ਹੋਈ ਸੀ ।