Patiala Help Club Logo

ਮੋਗਾ ਪੁਲਸ ਨੇ ਆਈ. ਈ. ਡੀ. ਅਤੇ ਪਿਸਤੌਲ ਸਣੇ 17 ਨੂੰ ਕੀਤਾ ਗ੍ਰਿਫ਼ਤਾਰ

ਮੋਗਾ, 21 ਜੁਲਾਈ 2026 : ਪੰਜਾਬ ਦੇ ਜਿਲਾ ਮੋਗਾ (Moga District) ਵਿਖੇ ਪੰਜਾਬ ਪੁਲਸ ਵਲੋਂ ਆਈ. ਈ. ਡੀ. ਅਤੇ ਪਿਸਤੌਲ ਸਣੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਪਕੜੇ ਗਏ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਮੋਗਾ ਪੁਲਸ (Moga Police) ਨੇ ਜੋ ਇਕ ਅੱਤਵਾਦੀ ਸਾਜਿ਼ਸ਼ ਦਾ ਪਰਦਾਫਾਸ਼ ਕਰਕੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਦੇ ਕੋਲੋਂ ਇਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ. ਈ. ਡੀ.), ਧਮਾਕਾਖੇਜ਼ ਸਮੱਗਰੀ, ਇਕ ਇਲੈਕਟ੍ਰਾਨਿਕ ਡੈਟੋਨੇਟਰ, ਇਕ 9 ਗਲੌਕ ਪਿਸਤੌਲ ਸਮੇਤ ਇਕ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ ।

ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ

ਉਪਰੋਕਤ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਇਸ ਸਾਜਿ਼ਸ਼ ਦਾ ਮਾਸਟਰਮਾਈਂਡ ਸੀ, ਜੋ ਕਿ ਹੁਣ ਯੂ. ਕੇ. ਵਿਚ ਰਹਿੰਦਾ ਹੈ ਅਤੇ ਕਥਿਤ ਤੌਰ `ਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੈ । ਉਨ੍ਹਾਂ ਦੱਸਿਆ ਕਿ ਉਸ ਦੇ ਨਿਰਦੇਸ਼ਾਂ `ਤੇ ਦੋਸ਼ੀਆਂ ਨੇ ਪੁਲਸ ਸਟੇਸ਼ਨ ਸਦਰ ਮੋਗਾ `ਤੇ  ਗ੍ਰਨੇਡ ਹਮਲਾ ਕੀਤਾ ਸੀ ਅਤੇ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿਚ ਆਈ. ਈ. ਡੀ. ਲਗਾਉਣ ਦੀ ਯੋਜਨਾ ਬਣਾਈ ਸੀ ।

ਪਕੜੇ ਗਏ ਵਿਅਕਤੀਆਂ ਵਿਰੁੱਧ ਕੀਤੀ ਗਈ ਹੈ ਵੱਖ-ਵੱਖ ਐਕਟ ਤਹਿਤ ਐਫ. ਆਈ. ਆਰ. ਦਰਜ

ਬੀ. ਐੱਨ. ਐੱਸ, ਵਿਸਫੋਟਕ ਪਦਾਰਥ ਐਕਟ, ਯੂ. ਏ. ਪੀ. ਏ, ਵਿਸਫੋਟਕ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਰੋਕਥਾਮ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਮੋਗਾ ਵਿਖੇ ਐੱਫ. ਆਈ. ਆਰ. ਦਰਜ (FIR registered) ਕੀਤੀ ਗਈ ਹੈ । ਪੰਜਾਬ ਪੁਲਸ ਵਲੋਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ, ਰਾਸ਼ਟਰ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ।

Advertisement